02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਿੰਡ ਵੜਿੰਗ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਅਜੀਤ ਡੈਸਕ 30-06-2026

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਪਿੰਡ ਵੜਿੰਗ ਵਿਖੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਫਾਰਮੇਸੀ ਅਫਸਰ ਰਣਜੀਤ ਸਿੰਘ ਬਾਠ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਰ ਬੱਚੇ ਨੂੰ ਹਰ ਪਲਸ ਪੋਲੀਓ ਰਾਊਂਡ ਦੌਰਾਨ ਇਹ ਬੂੰਦਾਂ ਜ਼ਰੂਰ ਪਿਲਾਉਣ, ਤਾਂ ਜੋ ਪੋਲੀਓ ਵਰਗੀ ਗੰਭੀਰ ਬਿਮਾਰੀ ਦਾ ਪੂਰਨ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਹਰ ਪਰਿਵਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਆਸ਼ਾ ਵਰਕਰ ਬਲਵਿੰਦਰ ਕੌਰ, ਜਸਬੀਰ ਕੌਰ ਤੇ ਹੋਰ ਸਿਹਤ ਕਰਮਚਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਵਾਰਡ ਨੰ. 28 ’ਚ ‘ਲੋਕ ਮਿਲਣੀ’ ਸਮਾਗਮ ਅਗਲੀ ਖ਼ਬਰ ਸਰਹਾਲੀ ਰੋਡ ’ਤੇ ਖੜ੍ਹਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ, ਪ੍ਰਸ਼ਾਸਨ ਤੇ ਠੇਕੇਦਾਰ ਦੀ ਅਣਗਹਿਲੀ ਕਾਰਨ ਨਿੱਤ ਵਾਪਰ ਰਹੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।