29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਐਸ.ਆਈ.ਆਰ ਤਹਿਤ ਕੀਤੀ ਮੀਟਿੰਗ

ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਇਕਬਾਲ ਸਿੰਘ ਸੋਢੀ)–ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੇ ਸਬੰਧ ਵਿਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)-ਕਮ-ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਰਜਿੰਦਰ ਕੌਰ ਦੀ ਅਗਵਾਈ ਹੇਠ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਵੀਪ ਪ੍ਰੋਗਰਾਮ ਲਈ ਗਠਿਤ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਰਜਿੰਦਰ ਕੌਰ ਨੇ ਸਵੀਪ ਗਤੀਵਿਧੀਆਂ ਨੂੰ ਜ਼ਿਲ੍ਹੇ ਭਰ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਵਲੋਂ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਕੂਲਾਂ ਅਤੇ ਕਾਲਜਾਂ ਵਿਚ ਗਤੀਵਿਧੀਆਂ ਕਰਵਾਉਣ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਸਬੰਧੀ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ। ਉਨ੍ਹਾਂ ਕਿਹਾ ਕਿ ਐਸ.ਆਈ.ਆਰ ਦਾ ਮੁੱਖ ਮੰਤਵ ਚੋਣ ਪ੍ਰਕਿਰਿਆ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਨੂੰ ਵਧਾਉਣਾ ਹੈ, ਤਾਂ ਜੋ ਲੋਕਤੰਤਰ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਪ੍ਰਿੰਸੀਪਲ ਡਿੰਪਲ ਅਗਰਵਾਲ, ਜ਼ਿਲ੍ਹਾ ਗਾਈਡੈਂਸ ਕਾਊਂਂਸਲਰ ਸੁਖਬੀਰ ਸਿੰਘ ਕੰਗ, ਹਰਿੰਦਰਪਾਲ ਸਿੰਘ, ਅਕਸ਼ਦੀਪ ਕੌਰ, ਕਿਰਨਜੋਤੀ, ਸਿਮਰਜੀਤ ਕੌਰ, ਗਗਨਦੀਪ ਕੌਰ, ਧੀਰਜ ਕੁਮਾਰ, ਗੁਰਮੀਤ ਸਿੰਘ ਅਤੇ ਦਿਨੇਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੈਸਿਆਂ ਦੇ ਦੇਣ-ਲੈਣ ਤੋਂ ਹੋਏ ਝਗੜੇ ਦੌਰਾਨ ਵਿਅਕਤੀ ਦੇ ਮਾਰੀਆਂ ਸੱਟਾਂ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।