28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਵਲੋਂ ਹਲਕੇ ਵਿਚ ਯੂਥ ਵਿੰਗ ਦੀ ਟੀਮ ਬਣਾਉਣ ਸੰਬੰਧੀ ਅਹਿਮ ਮੀਟਿੰਗ

ਅਜੀਤ ਡੈਸਕ 03-07-2026
ਬਾਬਾ ਬਕਾਲਾ ਸਾਹਿਬ, 2 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਹੋਈ, ਜਿਸਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਪੰਜਾਬ ਵਿਚ 2027 ਦੀਆਂ ਚੋਣਾਂ ਬਿਲਕੁਲ ਸਿਰ ’ਤੇ ਹਨ, ਇਸ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਪਿੰਡ ਜਿੱਥੇ 21 ਮੈਂਬਰੀ ਕਮੇਟੀਆਂ ਦੇ ਗਠਨ ਲਈ ਮੁਹਿੰਮ ਆਰੰਭੀ ਗਈ ਹੈ, ਉਥੇ ਕਿਉਂਕਿ ਕਿਸੇ ਵੀ ਪਾਰਟੀ ਲਈ ਉਸਦਾ ਯੂਥ ਵਿੰਗ ਬੜਾ ਅਹਿਮ ਹੁੰਦਾ ਹੈ, ਇਸ ਲਈ ਜਥੇਬੰਦੀ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪਿੰਡ-ਪਿੰਡ ਪਾਰਟੀ ਦੇ ਯੂਥ ਵਿੰਗ ਨੂੰ ਵੀ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਲੋਕ ਹੁਣ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ। ਇਸ ਮੌਕੇ ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਬਲਵੰਤ ਸਿੰਘ ਵਜ਼ੀਰ ਭੁੱਲਰ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸੁਖਵੰਤ ਸਿੰਘ ਜਲਾਲਾਬਾਦ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ, ਆਲਮ ਸਿੰਘ, ਅੰਗਰੇਜ਼ ਸਿੰਘ (ਤਿੰਨੇ ਦੋਲੋ ਨੰਗਲ) ਜੁਗਰਾਜ ਸਿੰਘ ਧੂਲਕਾ, ਮੈਂਬਰ ਪੰਚਾਇਤ ਹਰਬੰਸ ਸਿੰਘ ਦੌਲੋ ਨੰਗਲ, ਕਾਰਜਕਾਰੀ ਪ੍ਰਧਾਨ ਗੁਰਮੁੱਖ ਸਿੰਘ ਸੁਧਾਰ,ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਰਤਨਗੜ੍ਹ, ਮਨਜਿੰਦਰ ਸਿੰਘ ਰਾਮਪੁਰ, ਗੁਰਮੇਜ ਸਿੰਘ ਬੱਲੀ ਮੀਆਂਵਿੰਡ, ਸੁੱਖਜੀਤ ਸਿੰਘ ਗਿੱਲ ਖਾਨਪੁਰ ਹਾਜ਼ਰ ਸਨ ।
ਪਿਛਲੀ ਖ਼ਬਰ ਖੇਤੀ ਬਿਜਲੀ ਸਪਲਾਈ ’ਤੇ ਲੱਗ ਰਹੇ ਪਾਵਰ ਕੱਟਾਂ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਉੱਤਰਾਖੰਡ ਪਿਰਾਨ ਕਲੀਅਰ ਸ਼ਰੀਫ਼ ਵਿਖੇ 13 ਅਗਸਤ ਤੋਂ ਮਨਾਏ ਜਾਣ ਵਾਲੇ 758ਵੇਂ ਸਾਲਾਨਾ ਉਰਸ ਵਿਚ ਹਾਜ਼ਰੀ ਭਰਨ ਲਈ ਅਜਨਾਲਾ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।