07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਰੰਜਿਸ਼ ਤਹਿਤ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ

ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਇੰਦਰਜੀਤ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਕਵੀ ਕਿਲਾ ਸੰਤੋਖ ਸਿੰਘ ਖੁਰਦ ਨੂਰਦੀ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਬਚਿੱਤਰ ਸਿੰਘ ਉਰਫ ਬੱਬੂ ਰਿਸ਼ਤੇ ’ਚ ਉਸਦਾ ਭਰਾ ਲਗਦਾ ਹੈ ਤੇ ਉਨ੍ਹਾਂ ਦਾ ਆਪੋ ਆਪਣਾ ਘਰ ਹੈ। ਉਹ ਆਪਣੇ ਘਰ ਦੇ ਬਾਹਰ ਗਲੀ ਗੰਦੇ ਪਾਣੀ ਵਾਸਤੇ ਪੋਰੇ ਪਾਉਣੇ ਸੀ ਤਾਂ ਉਕਤ ਬਚਿੱਤਰ ਸਿੰਘ ਉਸ ਨੂੰ ਪੋਰੇ ਪਾਉਣ ਤੋਂ ਰੋਕਦਾ ਹੈ। ਇਸੇ ਰੰਸ਼ਿਸ ਤਹਿਤ ਬਚਿੱਤਰ ਸਿੰਘ ਤੇ ਉਸ ਦੀ ਪਤਨੀ ਰਾਜ ਕੌਰ ਵਲੋਂ ਉਸ ਨਾਲ ਕੁੱਟਮਾਰ ਕੀਤੀ ਹੈ ਤੇ ਉਸ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਮਨਾਇਆ ‘ਇੰਟਰਨੈਸ਼ਨਲ ਪਲਾਸਟਿਕ ਬੈਗ ਫ੍ਰੀ ਡੇ’ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।