07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅੰਗਹੀਣ ਵਿਧਵਾ ਬੁਢਾਪਾ ਪੈਨਸ਼ਨਾਂ ਜਾਰੀ ਕਰਵਾਉਣ ਲਈ ਸੜਕਾਂ ਤੇ ਅੰਦੋਲਨ ਲਈ ਮਜਬੂਰ-ਪ੍ਰਧਾਨ ਸੈਣੀ

ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਬੀਬੀਆਂ ਦੇ ਖਾਤਿਆਂ ਵਿਚ ਪੈਸੇ ਪਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਹੈ, ਉਥੇ ਹੀ ਬਹੁਤ ਹੀ ਲੋੜਵੰਦ ਵਰਗ ਜੋ ਸਰੀਰਕ ਪੱਖੋਂ ਕਮਜ਼ੋਰ ਹੋਣ ਕਾਰਨ ਪੋਲੀਓ ਵਰਗੀ ਭਿਆਨਕ ਬਿਮਾਰੀਆਂ ਦੇ ਸ਼ਿਕਾਰ, ਕੰਮਕਾਜ ਵੀ ਨਹੀਂ ਕਰ ਸਕਦੇ, ਉਨ੍ਹਾਂ ਨੂੰ ਮਿਲਦੀ ਵਿੱਤੀ ਸਹਾਇਤਾ ਪੈਨਸ਼ਨ ਮਈ ਮਹੀਨੇ ਤੋਂ ਜਾਰੀ ਨਹੀਂ ਕੀਤੀ ਜਾ ਰਹੀ। ਜਿਸ ਦੇ ਸੰਬੰਧ ਵਿਚ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਦਾ ਵਫ਼ਦ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਿੱਦੀ ਨੂੰ ਮਿਲਿਆ ਸੀ, ਜਿਨ੍ਹਾਂ ਬੁੱਧਵਾਰ ਨੂੰ ਪੈਨਸ਼ਨਾਂ ਜਾਰੀ ਕਰਨ ਸਬੰਧੀ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਵੀ ਪੈਨਸ਼ਨਾਂ ਜਾਰੀ ਨਹੀਂ ਕੀਤੀਆਂ ਗਈਆਂ ਜਿਸ ਦੇ ਸੰਬੰਧ ’ਚ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਐਲਾਨ ਕੀਤਾ ਹੈ ਕਿ 6 ਜੁਲਾਈ ਨੂੰ ਬੋਹੜੀ ਚੌਕ ਵਿਚ ਜਾਮ ਲਗਾਉਣ ਤੋਂ ਬਾਅਦ ਪਿੱਦੀ ਕਚਹਿਰੀਆਂ ਤਰਨ ਤਾਰਨ ਦੇ ਸਾਹਮਣੇ ਹਾਈਵੇ ਜਾਮ ਕਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ। ਸੈਣੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਪਿਛਲੇ 10 ਦਿਨਾਂ ਤੋਂ ਪੈਨਸ਼ਨਾਂ ਜਾਰੀ ਕਰਨ ਸੰਬੰਧੀ ਝੂਠੇ ਲਾਰੇ ਲਾਏ ਜਾ ਰਹੇ ਹਨ, ਜਿਸਦੇ ਰੋਸਸ ਕਾਰਨ ਜਦੋਂ ਤੱਕ ਪੈਨਸ਼ਨਾਂ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਨੈਸ਼ਨਲ ਹਾਈਵੇ ਜਾਮ ਰੱਖਿਆ ਜਾਵੇਗਾ। ਸੈਣੀ ਨੇ ਦੱਸਿਆ ਕਿ ਰੋਜ਼ਾਨਾ ਦੇ ਲਾਰਿਆਂ ਤੋਂ ਤੰਗ ਅੰਗਹੀਣ, ਵਿਧਵਾ, ਬੁਢਾਪਾ ਪੈਨਸ਼ਨਾਂ ਲਈ ਅੱਤ ਦੀ ਗਰਮੀ ਵਿਚ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਮੰਗਲ ਸਿੰਘ ਕੈਰੋਵਾਲ, ਸਟੇਟ ਕਮੇਟੀ ਮੈਂਬਰ ਗੁਰਵੇਲ ਸਿੰਘ ਪੱਧਰੀ ਕਲਾਂ, ਬਲਾਕ ਪ੍ਰਧਾਨ ਤਰਨ ਤਾਰਨ ਸੁਖਦੇਵ ਸਿੰਘ, ਬਲਵਿੰਦਰ ਸਿੰਘ ਚੱਕ ਸਿਕੰਦਰ ਆਦਿ ਐਕਸ਼ਨ ਕਮੇਟੀ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਨਵੇਂ ਚੁਣੇ ਗਏ ਕੌਂਸਲਰ ਲਵਲੀ ਅਰੋੜਾ ਤੇ ਅਜੈ ਕੁਮਾਰ ਪ੍ਰਧਾਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਮਨਾਇਆ ‘ਇੰਟਰਨੈਸ਼ਨਲ ਪਲਾਸਟਿਕ ਬੈਗ ਫ੍ਰੀ ਡੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।