07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਨਵੇਂ ਚੁਣੇ ਗਏ ਕੌਂਸਲਰ ਲਵਲੀ ਅਰੋੜਾ ਤੇ ਅਜੈ ਕੁਮਾਰ ਪ੍ਰਧਾਨ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 04-07-2026
ਪੱਟੀ, 3 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਕੈਰੋਂ ਗਰੁੱਪ ਦੀ ਹਮਾਇਤ ਨਾਲ ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ 3 ਅਤੇ ਵਾਰਡ ਨੰਬਰ 5 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਕੌਂਸਲਰ ਲਵਲੀ ਅਰੋੜਾ ਅਤੇ ਅਜੈ ਕੁਮਾਰ ਪ੍ਰਧਾਨ ਨੂੰ ਸਮਾਜ ਸੇਵਾ ਵਿਚ ਨਿਭਾਏ ਜਾ ਰਹੇ ਵਿਸ਼ੇਸ ਯੋਗਦਾਨ ਅਤੇ ਵਾਰਡ ਵਾਸੀਆਂ ਵਲੋਂ ਮਿਲਿਆ ਪਿਆਰ ਅਤੇ ਸਤਿਕਾਰ ਕਾਰਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬਾ ਪ੍ਰਨੀਤ ਕੌਰ ਕੈਰੋਂ, ਦਿਲਸ਼ੇਰ ਪ੍ਰਤਾਪ ਸਿੰਘ ਕੈਰੋਂ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ ਅਤੇ ਹਮੇਸ਼ਾਂ ਦੁੱਖ-ਸੁੱਖ ਵਿਚ ਚੱਟਾਨ ਵਾਂਗ ਖੜ੍ਹੇ ਰਹਿੰਦੇ ਹਨ। ਭਾਟੀਆ ਨੇ ਕਿਹਾ ਕਿ ਕੈਰੋਂ ਵਲੋਂ ਵਾਰਡ ਨੰਬਰ 3 ਵਿਚ ਲਵਲੀ ਅਰੋੜਾ, ਵਾਰਡ ਨੰਬਰ 5 ਵਿਚ ਅਜੈ ਕੁਮਾਰ ਪ੍ਰਧਾਨ ਦੀ ਮਾਤਾ ਆਸ਼ਾ ਰਾਣੀ ਨੂੰ ਟਿਕਟ ਦੇ ਕੇ ਨਿਵਾਜਿਆ ਸੀ, ਜਿਸ ’ਤੇ ਦੋਵਾਂ ਨੇ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ ਅਤੇ ਚੋਣ ਜਿੱਤ ਕੇ ਕੌਂਸਲਰ ਦੀ ਸੀਟ ਕੈਰੋਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਕੈਰੋਂ ਪਰਿਵਾਰ, ਪੂਰੀ ਕੈਰੋਂ ਟੀਮ ਵਲੋਂ ਅੱਜ ਲਵਲੀ ਅਰੋੜਾ ਅਤੇ ਅਜੈ ਕੁਮਾਰ ਪ੍ਰਧਾਨ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਕੌਂਸਲਰਾਂ ਨੂੰ ਲੋਕ ਸੇਵਾ ਵਿਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਜੈ ਕੁਮਾਰ ਪ੍ਰਧਾਨ, ਲਵਲੀ ਅਰੋੜਾ ਨੇ ਕਿਹਾ ਕਿ ਜੋ ਜਿੰਮੇਵਾਰੀ ਕੈਰੋਂ ਪਰਿਵਾਰ, ਵਾਰਡ ਨਿਵਾਸੀਆਂ ਨੇ ਦਿੱਤੀ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਂਗੇ ਅਤੇ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਰਹਾਂਗੇ। ਨਗਰ ਕੌਂਸਲ ਦੀ ਇਕਾਈ ਦਾ ਗਠਨ ਹੁੰਦਿਆਂ ਹੀ ਪੱਟੀ ਸ਼ਹਿਰ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਅੰਗਹੀਣ ਵਿਧਵਾ ਬੁਢਾਪਾ ਪੈਨਸ਼ਨਾਂ ਜਾਰੀ ਕਰਵਾਉਣ ਲਈ ਸੜਕਾਂ ਤੇ ਅੰਦੋਲਨ ਲਈ ਮਜਬੂਰ-ਪ੍ਰਧਾਨ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।