08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੀ. ਐਚ. ਸੀ. ਕਸੇਲ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਣਗੁਨੀਆਂ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 04-07-2026
ਝਬਾਲ, 3 ਜੁਲਾਈ (ਸੁਖਦੇਵ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾਕਟਰ ਭਾਰਤੀ ਧਵਨ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਲਾਜਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਅਮਿਤਾ ਸੌਧੀ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਕਸੇਲ ਵਿਖੇ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ, ਚਿਕਣਗੁਨੀਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸੁਪਰਵਾਈਜ਼ਰ ਗੁਰਵਿੰਦਰ ਸਿੰਘ ਨੇ ਡੇਂਗੂ ਤੇ ਮੱਛਰਾਂ ਤੋਂ ਪੈਂਦਾ ਹੋਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਤੇਜ਼ ਬੁਖ਼ਾਰ, ਥਕਾਵਟ ਜਾਂ ਸਰੀਰ ’ਤੇ ਕਿਸੇ ਤਰ੍ਹਾਂ ਦੇ ਲਾਲ ਨਿਸ਼ਾਨ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਜੇਕਰ ਕੋਈ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਿਹਤ ਵਿਭਾਗ ਵਲੋਂ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਬੁਖਾਰ ਹੋਣ ਦੀ ਸੂਰਤ ਵਿਚ ਮਰੀਜ਼ ਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਵਿਚੋਂ ਖੂਨ ਦੀ ਜਾਂਚ ਕਰਵਾਉਣ ਲਈ ਕਿਹਾ। ਇਸ ਮੌਕੇ ਸੁਪਰਵਾਈਜ਼ਰ ਪਰਮਿੰਦਰ ਸਿੰਘ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ `ਚ ਪਾਣੀ ਨਾ ਇਕੱਠਾ ਹੋਣ ਦੇਣ, ਛੱਪੜਾਂ `ਚ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾ ਕਰਨ, ਪੂਰੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲ ਦੀ ਵਰਤੋਂ ਕਰਨ, ਪਾਣੀ ਜਾਂ ਤਰਲ ਪਦਾਰਥ ਜ਼ਿਆਦਾ ਪੀਣ, ਕੂਲਰਾਂ ਗਮਲਿਆਂ ਦੀਆਂ ਟਰੇਆਂ ’ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਬਦਲਣ, ਟੁੱਟੇ ਬਰਤਨ, ਟਾਇਰਾਂ ਨੂੰ ਖੁੱਲ੍ਹੇ ਵਿਚ ਨਾ ਰੱਖਣ ਲਈ ਕਿਹਾ। ਇਸ ਮੌਕੇ ਬਲਾਕ ਨੋਡਲ ਅਫਸਰ ਡਾ. ਗੁਰਪ੍ਰਤਾਪ ਸਿੰਘ ਵਲੋਂ ਵੀ ਲੋਕਾਂ ਨੂੰ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਤਪਾਲ ਸਿੰਘ ਬੋਹੜੂ, ਜਗਰੂਪ ਸਿੰਘ ਝਬਾਲ, ਮਨਜੀਤ ਸਿੰਘ, ਤੇਜਿੰਦਰ ਸਿੰਘ ਮੀਆਂਪੁਰ, ਰਜਿੰਦਰ ਸਿੰਘ, ਗੁਰਬਿੰਦਰ ਸਿੰਘ, ਯਾਦਵਿੰਦਰ ਸਿੰਘ, ਹਰਿੰਦਰ ਸਿੰਘ, ਹਰਜੀਤ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੰਦੀਪ ਧਵਨ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਨੰਬਰਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਣ ਭੱਤਾ ਵਧਾਉਣ ਦੀ ਦਿੱਤੀ ਗਾਰੰਟੀ ਪੂਰੀ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।