13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਕਾਲਜ ਆਫ ਲਾਅ ਉਸਮਾਂ ਦੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੀਤ ਕੌਰ ਦਾ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ

ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)—ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ.ਐਲ.ਐਲ.ਬੀ. (ਪੰਜ ਸਾਲਾ) ਡਿਗਰੀ ਕੋਰਸ ਦੇ ਨਤੀਜਿਆਂ ਵਿਚ ਪੰਜਾਬ ਕਾਲਜ ਆਫ ਲਾਅ ਉਸਮਾਂ ਤਰਨ ਤਾਰਨ ਦੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਿੰਡ ਜੀਓਬਾਲਾ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਪ੍ਰਭਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਹਾਸਲ ਕਰਨ ਨਾਲ ਕਾਲਜ ਵਿਚ ਖੁਸ਼ੀ ਦੀ ਲਹਿਰ ਦੌੜ ਪਈ। ਕਾਲਜ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਪਿੰਡ ਮਲੀਆ ਖੁਰਦ ਨੇ 76.70 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਗੁਰਅੰਮ੍ਰਿਤ ਕੌਰ ਪੁਤਰੀ ਅਮਨਦੀਪ ਸਿੰਘ ਪਿੰਡ ਕਲੇਰ ਢਾਏ ਵਾਲਾ, ਸ਼ਰਨਬੀਰ ਕੌਰ ਪੁੱਤਰੀ ਪ੍ਰਗਟ ਸਿੰਘ ਪਿੰਡ ਕੰਗ, ਐਸ਼ਮਨਪ੍ਰੀਤ ਕੌਰ ਪੁੱਤਰੀ ਕੁਲਬੀਰ ਸਿੰਘ ਪਿੰਡ ਖੱਬੇ ਰਾਜਪੂਤਾਂ, ਜਸ਼ਨਪ੍ਰੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਪਿੰਡ ਚੰਬਾ ਕਲਾ, ਨਵਦੀਪ ਕੌਰ ਪੁੱਤਰੀ ਨਿਰਭੈਲ ਸਿੰਘ ਪਿੰਡ ਕਾਹਲਵਾਂ ਅਤੇ ਕਿਰਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਪਿੰਡ ਨਦੋਹਰ ਨੇ 75 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪਲਕਪ੍ਰੀਤ ਕੌਰ ਪੁੱਤਰੀ ਗੁਰਦਿਆਲ ਸਿੰਘ ਪਿੰਡ ਦੀਨੇਵਾਲ, ਗੁਰਪਿੰਦਰਜੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਪਿੰਡ ਵੇਈਪੂਈ, ਸੁਮਨਪ੍ਰੀਤ ਕੌਰ ਪੁੱਤਰੀ ਸਾਹਿਬ ਸਿੰਘ ਅਤੇ ਮਾਨਵਜੀਤ ਕੌਰ ਪੁੱਤਰੀ ਬਲਦੇਵ ਸਿੰਘ ਪਿੰਡ ਜਮਾਰਾਏ ਨੇ 73.30 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਹਾਸਲ ਕੀਤਾ। 9 ਬਾਕੀ ਸਾਰੇ ਵਿਦਿਆਰਥੀ ਵੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਇਸ ਤਰ੍ਹਾਂ ਕਾਲਜ ਦਾ ਨਤੀਜਾ 100 ਫੀਸਦੀ ਰਿਹਾ। ਇਸ ਤੋਂ ਪਹਿਲਾਂ ਬੀ.ਏ.ਐਲ.ਐਲ.ਬੀ. (ਪੰਜ ਸਾਲਾ) ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਬਹਿਲ ਸਿੰਘ ਵਾਸੀ ਪਿੰਡ ਦਦੇਹਰ ਸਾਹਿਬ ਨੇ 70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਤੀਜਾ ਸਥਾਨ, ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਕਲੇਰ ਨੇ 73.50 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਅਤੇ ਨੌਵੇਂ ਸਮੈਸਟਰ ਦੀ ਵਿਦਿਆਰਥਣ ਪਵਨਦੀਪ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਪਿੰਡ ਠੱਠੀ ਖਾਰਾ ਜ਼ਿਲ੍ਹਾ ਤਰਨ ਤਾਰਨ ਨੇ 72.60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਅਤੇ ਪ੍ਰਿੰਸੀਪਲ ਡਾ. ਆਰ.ਪੀ. ਸਿੰਘ ਨੇ ਵਿਦਿਆਰਥਣ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੂਪ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਚ ਪੜ੍ਹਾਈ ਲਈ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹਨ, ਜਿਨ੍ਹਾਂ ਵਿਚ ਇੰਟਰਨੈਟ, ਬੱਸ ਸਰਵਿਸ ਅਤੇ ਕੁੜੀਆਂ ਲਈ ਹੋਸਟਲ ਦਾ ਵਿਸ਼ੇਸ਼ ਪ੍ਰਬੰਧ ਸ਼ਾਮਿਲ ਹੈ। ਵਕਾਲਤ ਦੇ ਪੇਸ਼ੇ ਨੂੰ ਅੱਗੇ ਲਿਜਾਣ ਲਈ ਜੁਡੀਸ਼ੀਅਲ ਸਰਵਿਸਿਜ਼, ਯੂ.ਪੀ.ਐੱਸ.ਸੀ.ਅਤੇ ਸਿਵਲ ਸਰਵਿਸ ਪ੍ਰੀਖਿਆਵਾਂ ਸਬੰਧੀ ਖਾਸ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਮੂਟ ਕੋਰਟ ਮੁਕਾਬਲੇ, ਪੇਪਰ ਰੀਡਿੰਗ, ਬਹਿਸਬਾਜ਼ੀ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ। ਵਿਦਿਆਰਥੀ ਅੰਤਰ-ਕਾਲਜ ਮੁਕਾਬਲਿਆਂ ਵਿਚ ਵੀ ਉੱਤਮ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ।
ਪਿਛਲੀ ਖ਼ਬਰ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਰ ਵਰਗ ਦੇ ਲੋਕ– ਹਰਜੀਤ ਸਿੰਘ ਸੰਧੂ ਅਗਲੀ ਖ਼ਬਰ ਸਰਕਾਰ ਲੋਕ ਭਲਾਈ ਦੀ ਬਜਾਏ ਜਨਤਾ ਦੀ ਅਣਖ ਤੇ ਹੱਕਾਂ ’ਤੇ ਡਾਕਾ ਮਾਰ ਰਹੀ– ਅਲਗੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।