13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਕੂਲ ਵਿਚੋਂ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਕੂਲ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਇਲਾਕੇ ਵਿਚ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਾਬਾ ਸਿਧਾਣਾ ਹਾਈ ਸਕੂਲ ਸੇਰੋ ਵਿਚ ਕੁਝ ਦਿਨ ਪਹਿਲਾਂ ਚੋਰੀ ਹੋਈ ਸੀ, ਉਹ ਚੋਰੀ ਅਮਨਪ੍ਰੀਤ ਸਿੰਘ ਪੁੱਤਰ ਕਰਮ ਸਿੰਘ, ਨਿਸ਼ਾਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਅਨ ਸੇਰੋ ਅਤੇ ਮਹਿਕਪ੍ਰੀਤ ਸਿੰਘ ਪੁੱਤਰ ਸਾਹਬ ਸਿੰਘ ਵਾਸੀ ਕੁੱਲਾ ਹਾਲ ਜੱਟਾ ਵਲੋਂ ਕੀਤੀ ਗਈ ਹੈ। ਇਹ ਵਿਅਕਤੀ ਚੋਰੀ ਦਾ ਸਮਾਨ ਵੇਚਣ ਲਈ ਬੰਦ ਪਈ ਸੇਰੋ ਖੰਡ ਮਿੱਲ ਵਿਚ ਖੜੇ ਹਨ ਤਾਂ ਤੁਰੰਤ ਉਨ੍ਹਾਂ ਵਲੋਂ ਛਾਪੇਮਾਰੀ ਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਵਲੋਂ ਲਾਅ ਐਂਡ ਆਰਡਰ ਸੰਬੰਧੀ ਮੁਹਤਬਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।