13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੋਨਮ ਵਾਂਗਚੁਕ ਦੇ ਹੱਕ ’ਚ ਪੱਟੀ ਵਿਖੇ ਅੱਜ ਇਕ ਦਿਨ ਦੀ ਭੁੱਖ ਹੜਤਾਲ

ਅਜੀਤ ਡੈਸਕ 05-07-2026
ਪੱਟੀ, 4 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦੇ ਸਮਰਥਨ ਵਿਚ ਪੱਟੀ ਵਿਖੇ ਸਿਵਲ ਸੁਸਾਇਟੀ ਮੈਂਬਰਾਂ ਵਲੋਂ ਭਲਕੇ ਐਤਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੇਰਕਾ ਡੇਅਰੀ ਤਰਨ ਤਾਰਨ ਰੋਡ ਪੱਟੀ ਵਿਖੇ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਸਿਵਲ ਸੁਸਾਇਟੀ ਆਗੂ ਕਾਮਰੇਡ ਮਹਾਵੀਰ ਸਿੰਘ ਗਿੱਲ ਨੇ ਦੱਸਿਆ ਕਿ ਦੇਸ਼ ਭਰ ਦੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ, ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਦੀਆਂ ਖਾਮੀਆਂ ਕਾਰਨ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਸੋਨਮ ਵਾਂਗਚੁਕ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸਿਰਫ਼ ਵਿਦਿਆਰਥੀਆਂ ਦਾ ਹੀ ਨਹੀਂ, ਸਗੋਂ ਦੇਸ਼ ਦੇ ਭਵਿੱਖ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸੇ ਰਾਜਨੀਤਿਕ ਮਕਸਦ ਲਈ ਨਹੀਂ, ਸਗੋਂ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਤਰਨ ਤਾਰਨ ’ਚ ਕਾਂਗਰਸ ਨੂੰ ਮਿਲਿਆ ਬ੍ਰਾਹਮਣ ਸਮਾਜ ਦਾ ਸਮਰਥਨ ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਪੱਕਾ ਮੋਰਚਾ 45ਵੇਂ ਦਿਨ ਵੀ ਜਾਰੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।