13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰੇ ਦੀ ਇਮਾਰਤ ਢਾਹੁਣ ਨਾਲ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪੁੱਜੀ– ਮੁੰਡਾਪਿੰਡ

ਅਜੀਤ ਡੈਸਕ 05-07-2026
ਝਬਾਲ, 4 ਜੁਲਾਈ ( ਸੁਖਦੇਵ ਸਿੰਘ)– ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰੇ ਨੂੰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਸੰਸਾਰ ਭਰ ਦੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸੁਹਿਰਦ ਨਹੀਂ ਹੈ। ਉਨਾਂ ਨੇ ਮੰਗ ਕਰਦਿਆਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ ।
ਪਿਛਲੀ ਖ਼ਬਰ ਪੰਜਾਬ ਸਰਕਾਰ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰੇ–ਬਲਦੇਵ ਸਿੰਘ ਕੱਲ੍ਹਾ ਅਗਲੀ ਖ਼ਬਰ ਤਰਨ ਤਾਰਨ ’ਚ ਕਾਂਗਰਸ ਨੂੰ ਮਿਲਿਆ ਬ੍ਰਾਹਮਣ ਸਮਾਜ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।