13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਸਰਕਾਰ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰੇ–ਬਲਦੇਵ ਸਿੰਘ ਕੱਲ੍ਹਾ

ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਇਕਬਾਲ ਸਿੰਘ ਸੋਢੀ)– ਪੈਨਸ਼ਨਰਸ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਬਲਦੇਵ ਸਿੰਘ ਕੱਲ੍ਹਾ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਸਕੱਤਰ ਸੱਤਪਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਗਲਤ ਆਰਥਿਕ ਨੀਤੀਆਂ ਕਰਕੇ ਪੈਨਸ਼ਨਰ ਅਤੇ ਮੁਲਾਜ਼ਮ ਵਰਗ ਨੂੰ ਪ੍ਰੇਸ਼ਾਨ ਕਰ ਰਹੀ ਹੈ। ਹਾਈ ਕੋਰਟ ਵਲੋਂ ਦਿੱਤੇ ਆਦੇਸ਼ਾਂ ਦੇ ਬਾਵਜੂਦ ਕੇਸ ਨੂੰ ਡਬਲ ਬੈਂਚ ਦੇ ਹਵਾਲੇ ਕਰਕੇ ਡੀ.ਏ ਦੇਣ ਤੋਂ ਇਨਕਾਰੀ ਹੋ ਰਹੀ ਹੈ। ਪੈਨਸ਼ਨਰ ਦੇ ਕੇਸਾਂ ਨੂੰ ਡਿਜੀਟਲ ਕਰਕੇ ਉਨ੍ਹਾਂ ਨੂੰ ਖੱਜਲ ਖੁਆਰ ਕਰ ਰਹੀ ਹੈ ਬਹੁਤ ਸਾਰੇ ਪੈਨਸ਼ਨਰ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲਦੀ ਕਈਆਂ ਪੈਨਸ਼ਨਰਾਂ ਦੇ ਬਕਾਏ ਰੋਕ ਲਏ ਜਾਂਦੇ ਹਨ, ਲੀਵ ਇਨ ਕੈਸ਼ਮੈਂਟ ਨਹੀਂ ਦਿੱਤੀ ਜਾ ਰਹੀ, ਕਈਆਂ ਨੂੰ ਸਮੇਂ ਸਿਰ ਐਲਟੀਸੀ ਅਤੇ ਹੋਰ ਬਕਾਏ ਵੀ ਨਹੀਂ ਦਿੱਤੇ ਜਾ ਰਹੇ, ਬਜ਼ੁਰਗ ਪੈਨਸ਼ਨਰ ਬੈਂਕਾਂ ਵਿਚ ਅਤੇ ਖਜ਼ਾਨਾ ਦਫਤਰ ਵਿਚ ਖੱਜਲ ਖੁਆਰ ਹੋ ਰਹੇ ਹਨ । ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਹੋਇਆ ਹੈ। ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 17 ਜੁਲਾਈ ਦੀ ਜਲੰਧਰ ਕਨਵੈਂਸ਼ਨ ਵਿਚ ਅਤੇ 29 ਜੁਲਾਈ ਨੂੰ ਸੰਗਰੂਰ ਵਿਚ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਬਖਸ਼ੀਸ਼ ਸਿੰਘ ਜਵੰਦਾ, ਸ਼ਿੰਗਾਰਾ ਸਿੰਘ ਪ੍ਰਿੰਸੀਪਲ, ਕਸ਼ਮੀਰ ਸਿੰਘ, ਸੁਖਦੇਵ ਸਿੰਘ ਮਰਹਾਣਾ, ਬਰਿੰਦਰਪਾਲ ਸਿੰਘ ਢਿੱਲੋ, ਨਿਰਮਲ ਸਿੰਘ, ਉਮਰਜੀਤ ਕੌਰ, ਹਰਜਿੰਦਰ ਸਿੰਘ ਜੰਡ, ਚਾਨਣ ਸਿੰਘ, ਗੋਪਾਲ ਸਿੰਘ ਸਰਪ੍ਰਸਤ, ਸੁੱਖਾ ਸਿੰਘ, ਅਵਤਾਰ ਸਿੰਘ, ਅਵਤਾਰ ਸਿੰਘ ਪੱਟੀ, ਅੰਗਰੇਜ਼ ਸਿੰਘ, ਕੇਵਲ ਸਿੰਘ, ਗਿਆਨ ਸਿੰਘ, ਪ੍ਰੀਤਮ ਸਿੰਘ, ਦਲਬੀਰ ਸਿੰਘ, ਇੰਦਰਜੀਤ ਕੌਰ, ਹਰਕਮਲਜੀਤ ਕੌਰ, ਗੁਰਨਾਮ ਸਿੰਘ, ਲਖਬੀਰ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਜੱਸਾ ਸਿੰਘ, ਆਿਦ ਤੋੰ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਮੌਜੂਦ ਸਨ।
ਪਿਛਲੀ ਖ਼ਬਰ ਬੀਬਾ ਰਮਨਦੀਪ ਕੌਰ ਸੇਰੋ ਨੂੰ ਹਲਕੇ ’ਚੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ– ਔਲਖ, ਪ੍ਰਿੰਸ ਅਗਲੀ ਖ਼ਬਰ ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰੇ ਦੀ ਇਮਾਰਤ ਢਾਹੁਣ ਨਾਲ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪੁੱਜੀ– ਮੁੰਡਾਪਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।