13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬੀਬਾ ਰਮਨਦੀਪ ਕੌਰ ਸੇਰੋ ਨੂੰ ਹਲਕੇ ’ਚੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ– ਔਲਖ, ਪ੍ਰਿੰਸ

ਅਜੀਤ ਡੈਸਕ 05-07-2026
ਫਤਿਆਬਾਦ, 4 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਰਮਨਦੀਪ ਕੌਰ ਸੇਰੋ ਦੇ ਚੰਡੀਗੜ੍ਹ ਦੌਰੇ ਜਿਸ ਵਿਚ ਕਿ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਤੋ ਇਲਾਵਾ ਸ਼੍ਰੋਮਣੀ ਅਕਾਲੀ ਦਲ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਆਗੂ ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਸਰਪੰਚ ਰਾਜਾ ਭੈਲ, ਸਿੰਕਦਰ ਸਿੰਘ ਵਰਾਣਾ ਅਤੇ ਹੋਰ ਆਗੂ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਕਝ ਆਗੂਆਂ ਵਲੋਂ ਰਮਨਦੀਪ ਕੌਰ ਦੀ ਚੋਣ ਮੁਹਿੰਮ ਵਿਚ ਪਾਸਾ ਵੱਟ ਕੇ ਰੱਖਣ ਦੀ ਗੱਲ ਹੋਈ ਤਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੱਸਿਆ ਕਿ ਮੇਰਾ ਹਲਕੇ ਖਡੂਰ ਸਾਹਿਬ ਵਿਚ 25 ਜੂਨ ਪ੍ਰੋਗਰਾਮ ਬਣਿਆ ਸੀ ਪਰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਪ੍ਰੋਗਰਾਮ ਰੱਦ ਕਰਨਾ ਪਿਆ। ਉਨ੍ਹਾਂ ਨੇ ਅਕਾਲੀ ਦਲ ਦੇ ਹਾਜ਼ਰ ਆਗੂਆਂ ਅਤੇ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੁਲਾਈ ਵਿਚ ਹੀ ਮੈਂ ਹਲਕਾ ਖਡੂਰ ਸਾਹਿਬ ਵਿਚ ਆਵਾਂਗਾ ਅਤੇ ਜਿਹੜੇ ਅਕਾਲੀ ਆਗੂ ਮੂੰਹ ਵੱਟੀ ਫਿਰਦੇ ਹਨ ਉਨ੍ਹਾਂ ਨੂੰ ਮਨਾ ਕੇ ਬੀਬਾ ਰਮਨਦੀਪ ਕੌਰ ਦੀ ਚੋਣ ਮੁਹਿੰਮ ਤੋਰਿਆ ਜਾਵੇਗਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਕੁਲਦੀਪ ਸਿੰਘ ਔਲਖ ਅਤੇ ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ ਨੇ ਦੱਸਿਆ ਕਿ ਉਸ ਦਿਨ ਦੀ ਬੀਬਾ ਰਮਨਦੀਪ ਕੌਰ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ ਅਤੇ ਪਿੰਡਾਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਚੇਅਰਮੈਨ ਹਰਵੰਤ, ਜੌਹਲ ਅਗਲੀ ਖ਼ਬਰ ਪੰਜਾਬ ਸਰਕਾਰ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰੇ–ਬਲਦੇਵ ਸਿੰਘ ਕੱਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।