13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਚੇਅਰਮੈਨ ਹਰਵੰਤ, ਜੌਹਲ

ਅਜੀਤ ਡੈਸਕ 05-07-2026
ਝਬਾਲ, 4 ਜੁਲਾਈ (ਸੁਖਦੇਵ ਸਿੰਘ)– ਪੰਜਾਬ ਸਰਕਾਰ ਵਲੋਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਚੇਅਰਮੈਨ ਹਰਵੰਤ ਸਿੰਘ ਝਬਾਲ ਅਤੇ ਕਿਸਾਨ ਆਗੂ ਰਵੇਲ ਸਿੰਘ ਜੌਹਲ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ‘ਚ ਸੋਧਾਂ ਦੇ ਨਾਮ ਹੇਠ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਸਰਕਾਰ ਦੀ ਇਹ ਨੀਤੀ ਕਿਸਾਨਾਂ ਦੀਆਂ ਤਬਾਹੀ ਦੇ ਰਾਹ ਖੋਲੇਗੀ। ਕਾਰਪੋਰੇਟ ਘਰਾਣੇ ਸਮੁੱਚੇ ਖੇਤੀ ਸਿਸਟਮ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੇ ਹਨ ਪਰ ਕਿਸਾਨ ਕਿਸੇ ਵੀ ਕੀਮਤ ’ਤੇ ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਤੇ ਕਾਬਜ਼ ਨਹੀਂ ਹੋਣ ਦੇਣਗੇ। ਉਨਾਂ ਕਿਹਾ ਕਿ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਸਰਕਾਰ ਕਿਸਾਨਾਂ ਨੂੰ ਜ਼ਮੀਨ ਦਾ ਕੁਝ ਗਜ ਟੁਕੜਾ ਦੇਕੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਹਥਿਆਉਣਾ ਚਾਹੁੰਦੀ ਹੈ। ਉਨਾਂ ਨੇ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ ਸੀ। ਹੁਣ ਸਰਕਾਰ ਮੁੜ ਕੁਝ ਵਰਗ ਗਜ਼ਾਂ ਦਾ ਟੁਕੜਾ ਸੁੱਟ ਕੇ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਾਰਪੋਰੇਟ ਘਰਾਣਿਆਂ ਦੀ ਮਨਸ਼ਾ ਨੂੰ ਪੰਜਾਬ ਦਾ ਕਿਸਾਨ ਕਦੇ ਪੂਰਾ ਨਹੀਂ ਹੋਣ ਦੇਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਖਡੂਰ ਸਾਹਿਬ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਕੀਤੀ ਤਿਆਰੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਬੀਬਾ ਰਮਨਦੀਪ ਕੌਰ ਸੇਰੋ ਨੂੰ ਹਲਕੇ ’ਚੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ– ਔਲਖ, ਪ੍ਰਿੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।