14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਖਡੂਰ ਸਾਹਿਬ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਕੀਤੀ ਤਿਆਰੀ ਸੰਬੰਧੀ ਮੀਟਿੰਗ

ਅਜੀਤ ਡੈਸਕ 05-07-2026
ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਹਲਕੇ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ਼ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਾਰਟੀ ਦੀਆਂ ਚੱਲ ਰਹੀਆਂ ਸੰਗਠਨਾਤਮਕ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ ਅਤੇ ਬੀਤੇ ਦਿਨਾਂ ਵਿਚ ਕੀਤੇ ਗਏ ਕੰਮਾਂ ਦਾ ਵੇਰਵਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬਾ ਰਮਨਦੀਪ ਕੌਰ ਸੇਰੋਂ ਨੇ ਦੱਸਿਆ ਕਿ ਐਸ.ਸੀ. ਵਿੰਗ, ਬੀ.ਸੀ. ਵਿੰਗ, ਯੂਥ ਵਿੰਗ ਅਤੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ਼ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਝਾਵਾਂ ਦੇ ਆਧਾਰ ‘ਤੇ ਹਲਕੇ ਵਿਚ ਪਾਰਟੀ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਤੀ ਅਤੇ ਯੂਥ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰ ਘਰ-ਘਰ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਮੁਹਿੰਮ ਨਾਲ਼ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਮੀਟਿੰਗ ਵਿਚ ਮੌਜੂਦ ਹਲਕਾ ਖਡੂਰ ਸਾਹਿਬ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਬੀ.ਸੀ ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਯੂਥ ਵਿੰਗ ਦੇ ਪ੍ਰਧਾਨ ਮਹਿਲ ਸਿੰਘ ਜੋਧਪੁਰ, ਮਹਿਲਾ ਵਿੰਗ ਦੇ ਪ੍ਰਧਾਨ ਮਨਜੀਤ ਕੌਰ ਡਿਆਲ ਅਤੇ ਇਨ੍ਹਾਂ ਦੇ ਨਾਲ਼ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ, ਸਿਕੰਦਰ ਸਿੰਘ ਵਰਾਣਾ, ਜਗਦੀਪ ਸਿੰਘ ਮਿੰਟੂ ,ਜੰਗਸ਼ੇਰ ਸਿੰਘ ਟੋਨੀ, ਗੁਰਲਾਭ ਸਿੰਘ, ਸੋਨੂੰ ਸਰਪੰਚ ਕਿਰਤੋਵਾਲ਼, ਗੁਰ ਸਿੱਧੂ, ਅਮ੍ਰਿਤਪਾਲ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਸਾਲ ਦੀ ਤਰ੍ਹਾਂ ਵਰਖਾ ਰੁੱਤ ਵਿਚ ਬੂਟੇ ਲਗਾਉਣ ਦੀ ਸੇਵਾ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਵੱਡੇ ਪੱਧਰ ’ਤੇ ਆ... ਅਗਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਚੇਅਰਮੈਨ ਹਰਵੰਤ, ਜੌਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।