21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ

ਅਜੀਤ ਡੈਸਕ 07-07-2026
ਪੱਟੀ, 6 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਚੂਸਲੇਵੜ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਚ ਸਾਲਾਨਾ ਧਾਰਮਿਕ ਸਮਾਗਮ ਦੇਸ਼-ਵਿਦੇਸ਼ ਦੀ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਨੂੰ ਸਮਰਪਿਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ, ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਤ ਬਾਬਾ ਗੁੱਜਰ ਸਿੰਘ ਜੀ ਅੰਸ਼-ਵੰਸ਼ ਦੇ ਜਾਨਸ਼ੀਨ ਬਾਬਾ ਸੁਖਰਾਜ ਸਿੰਘ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ, ਡਾ. ਭਜਨ ਸਿੰਘ, ਗੁਰਬਚਨ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਾਬਾ ਗੁਰਬਚਨ ਸਿੰਘ, ਜਥੇਦਾਰ ਹਰਦੀਪ ਸਿੰਘ, ਅੰਗਰੇਜ਼ ਸਿੰਘ, ਅਵਤਾਰ ਸਿੰਘ ਫੌਜੀ, ਡਾ. ਸੁਖਚੈਨ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਅਤੇ ਪਾਲ ਸਿੰਘ ਫੌਜੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ । ਸਮਾਗਮ ਦੌਰਾਨ ਗੁਰੂ ਕੇ ਲੰਗਰ ਸੰਗਤ ਲਈ ਅਤੁੱਟ ਵਰਤਦੇ ਰਹੇ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਲੰਗਰ ਛਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਮਹਿਲਾ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ’ਚ ਪਾਏ ਪੈਸੇ– ਬਿੱਟੂ ਖੁਵਾਸਪੁਰ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਦੇ ਹੱਕ ’ਚ ਆਏ ਮਜ਼ਦੂਰਾਂ ਨੇ ਬਲਾਕ ਗੰਡੀਵਿੰਡ ਵਿਖੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।