29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਿਵਲ ਸਰਜਨ ਡਾ. ਸੰਦੀਪ ਧਵਨ ਵਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 09-07-2026
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਵਲੋਂ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਆਮ ਜਨਤਾ ਤੱਕ ਪਹੁੰਚਾਉਣ ਲਈ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਧਵਨ ਨੇ ਚੈਕਿੰਗ ਦੌਰਾਨ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਿਹਤਰ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਡਾ. ਸੰਦੀਪ ਧਵਨ ਨੇ ਚੈਕਿੰਗ ਦੌਰਾਨ ਓ.ਪੀ.ਡੀ., ਜੱਚਾ ਬੱਚਾ, ਐਮਰਜੈਂਸੀ ਸੇਵਾਵਾਂ, ਐਕਸਰੇ ਸੇਵਾਵਾਂ, ਲੈਬ ਸੇਵਾਵਾਂ, ਡਰੱਗ ਸਟੋਰ, ਜਨਮ ਅਤੇ ਮੌਤ ਬ੍ਰਾਂਚ ਅਤੇ ਡਰੱਗ ਡੀ. ਅਡੀਕਸ਼ਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਮੇਰਾ ਮੁੱਖ ਮਕਸਦ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਪ੍ਰਤੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ਼–ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਡਿਊਟੀ ਵਿਚ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਸਟਾਫ਼ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਪਿੰਡ ਦੇ ਮੁੱਖ ਰਸਤਿਆਂ ’ਤੇ ਲੱਗੇ ਕੂੜੇ ਦੇ ਢੇਰ ਕਰਦੇ ਨੇ ਮਹਿਮਾਨਾਂ ਦਾ ਸਵਾਗਤ ਅਗਲੀ ਖ਼ਬਰ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਲੜਾਂਗੇ–-ਕਾ. ਅਜਨਾਲਾ, ਕਾ.ਗੋਹਲਵੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।