29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨੌਜਵਾਨ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ-ਕੋਚ ਜਸਬੀਰ ਸਿੰਘ ਮਿੰਟੂ

ਅਜੀਤ ਡੈਸਕ 09-07-2026
!ਤਰਨ ਤਾਰਨ, 8 ਜੁਲਾਈ (ਇਕਬਾਲ ਸਿੰਘ ਸੋਢੀ)—ਨੌਜਵਾਨਾਂ ਨੂੰ ਆਪਣਾ ਧਿਆਨ ਖੇਡਾਂ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ ਕਿਉਂਕਿ ਖੇਡਾਂ ਜਿਥੇ ਸਾਡੇ ਸਰੀਰ ਨੂੰ ਮਜ਼ਬੂਤ ਬਣਾਉਂਦੀਆਂ ਅਤੇ ਨਿਰੋਗ ਬਣਾਉਂਦੀਆਂ ਹਨ, ਉਥੇ ਸਾਡੇ ਮਾਨਸਕਿਤਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਲਡ ਹੈਲਥ ਕਲੱਬ ਤਰਨ ਤਾਰਨ ਦੇ ਕੋਚ ਜਸਬੀਰ ਸਿੰਘ ਮਿੰਟੂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣਾ ਜੀਵਨ ਬਰਬਾਦ ਕਰ ਰਹੇ ਹਨ, ਜਿਨ੍ਹਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਪਰਿਵਾਰ ਅਤੇ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਸਿਹਤ ਬਣਾਉਣ ਲਈ ਪ੍ਰੋਟੀਨ ਦੇ ਡਿੱਬੇ ਜਿਨ੍ਹਾਂ ਵਿਚ ਵੱਡੇ ਪੱਧਰ ’ਤੇ ਮਿਲਾਵਟ ਹੁੰਦੀ ਹੈ, ਜਿਸ ਨਾਲ ਸਿਹਤ ਉਪਰ ਬੁਰਾ ਅਸਰ ਪੈਂਦਾ ਹੈ ਅਤੇ ਸਰੀਰ ਨੂੰ ਕਈ ਭਿਆਨਕ ਬੀਮਾਰੀਆਂ ਜਕੜ ਲੈਂਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਇਨ੍ਹਾਂ ਪ੍ਰੋਡੈਕਟਾਂ ਤੋਂ ਪ੍ਰਹੇਜ ਰੱਖਣਾ ਚਾਹੀਦਾ ਹੈ ਅਤੇ ਇਸਦੀ ਜਗ੍ਹਾ ਸ਼ੁੱਧ ਦੁੱਧ, ਦਹੀ, ਪਨੀਰ ਅਤੇ ਦੇਸੀ ਖੁਰਾਕ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਸਰੀਰ ਨੂੰ ਕੋਈ ਨੁਕਸਾਨ ਨਾ ਹੋ ਸਕੇ। ਇਸ ਮੌਕੇ ਗੌਰਵ, ਜਗਦੀਪ ਸਿੰਘ, ਗੁਰਜੀਤ ਸਿੰਘ, ਜਸ਼ਨਦੀਪ ਸਿੰਘ, ਅਮਰਜੀਤ ਸਿੰਘ, ਰਿਸ਼ਭ, ਮਨਪ੍ਰੀਤ ਸਿੰਘ, ਰਵੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਮੁੜ ਹੜਤਾਲ ਚਾਲੂ ਅਗਲੀ ਖ਼ਬਰ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਪੰਜਾਬੀ ਲੜਕੀ ਦੀ ਬਿਮਾਰੀ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।