29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਫ਼ਾਈ ਸੇਵਕ ਯੂਨੀਅਨ ਵਲੋਂ ਮੁੜ ਹੜਤਾਲ ਚਾਲੂ

ਅਜੀਤ ਡੈਸਕ 09-07-2026
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)—ਨਗਰ ਕੌਂਸਲ ਦਫ਼ਤਰ ਤਰਨ ਤਾਰਨ ਵਿਖੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਮੁੜ ਮੁਲਤਵੀ ਕੀਤੀ ਗਈ ਹੜਤਾਲ ਬੁੱਧਵਾਰ ਨੂੰ ਕੰਮ ਛੋੜ ਹੜਤਾਲ ਅਣਮਿਥੇ ਸਮੇਂ ਲਈ ਸ਼ੁਰੂ ਕਰ ਦਿੱਤੀ ਗਈ । ਇਸ ਮੌਕੇ ਸਾਰੇ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਹਾਜ਼ਰ ਸਨ, ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਲ ਮਿਊਂਸੀਪਲ ਮੁਲਾਜ਼ਮ ਸਫ਼ਾਈ ਸੇਵਕ ਯੂਨੀਅਨ ਦੇ ਮੁੱਖ ਲੀਡਰਸ਼ਿਪ ਦੀਆਂ ਮੀਟਿੰਗਾਂ ਹੋਈਆਂ। ਸਰਕਾਰ ਵਲੋਂ ਭਰੋਸਾ ਦਿਵਾਇਆ ਗਿਆ ਕਿ 1 ਮਹੀਨੇ ਦਾ ਸਮਾਂ ਦਿੱਤਾ ਜਾਵੇ, ਅਸੀਂ ਤੁਹਾਡੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਕਰਾਂਗੇ। ਜਿਹੜੇ ਠੇਕਾ ਅਧਾਰਿਤ ਮੁਲਾਜ਼ਮ ਹਨ, ਉਨ੍ਹਾਂ ਨੂੰ ਰੈਗੂਲਰ ਕਰਾਂਗੇ ਅਤੇ ਸਾਡੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਹੋਰ ਵਿਸ਼ੇਸ਼ ਮੰਗਾਂ ਦਾ ਫ਼ੌਰੀ ਹੱਲ ਕੀਤਾ ਜਾਵੇ, ਪਰ ਪੰਜਾਬ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਉਸ ਦੇ ਬਾਵਜੂਦ ਪੰਜਾਬ ਦੇ ਮੁਲਾਜ਼ਮਾਂ ਅੰਦਰ ਰੋਸ ਫੈਲ ਗਿਆ, ਉਸ ਤੋਂ ਬਾਅਦ ਮੁਲਾਜ਼ਮਾਂ ਨੇ 24 ਤਾਰੀਖ ਨੂੰ ਖਰੜ ਵਿਖੇੇ ਰੈਲੀ ਕੀਤੀ। ਰੈਲੀ ਦੌਰਾਨ ਲੀਡਰਸ਼ਿਪ ਦੇ ਨਾਲ 2 ਜੁਲਾਈ ਦੀ ਮੀਟਿੰਗ ਦਾ ਸਮਾਂ ਸਰਕਾਰ ਵਲੋਂ ਦਿੱਤਾ ਗਿਆ ਅਤੇ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ। ਇਸ ਤੋਂ ਬਾਅਦ 8 ਜੁਲਾਈ ਨੂੰ ਅਣਮਿਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਹੜਤਾਲ ਅਥਮਿਥੇ ਸਮੇਂ ਲਈ ਜਾਰੀ ਕਰ ਦਿੱਤੀ ਹੈ। ਇਸ ਮੌਕੇ ਮਿੱਠੂ ਭਗਤ, ਤਿਲਕ ਰਾਜ, ਜੋਗਿੰਦਰਪਾਲ, ਜੱਜਪਾਲ, ਬਿੰਲਾ, ਕਾਲਾ, ਜਗਮੋਹਨ, ਸੁਰਜੀਤ ਕੁਮਾਰ, ਸਾਹਿਬ ਸਿੰਘ, ਦਲੀਪ ਸਿੰਘ, ਸੁਨੀਲ, ਸੁਭਾਸ਼, ਪ੍ਰਦੀਪ ਕੁਮਾਰ, ਜਸਪਾਲ, ਰਾਜ ਰਾਣੀ, ਬਬਲੀ, ਰੇਨੂੰ, ਨੀਲਮ, ਬਰਬਰਿੰਦਰ ਮਨੀਸ਼ਾ, ਰੱਜੋ, ਸੁੱਖੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਵਣ ਮਹਾਂ ਉਤਸਵ ਮਨਾਇਆ ਅਗਲੀ ਖ਼ਬਰ ਨੌਜਵਾਨ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ-ਕੋਚ ਜਸਬੀਰ ਸਿੰਘ ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।