29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ. ਵਲੋਂ ਬਿਜਲੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਧਰਨਾ ਮੁਅੱਤਲ

ਅਜੀਤ ਡੈਸਕ 09-07-2026
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)– ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਪਟਿਆਲਾ ਦੇ ਬਾਹਰ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ 16 ਜੂਨ ਤੋਂ ਚੱਲ ਰਿਹਾ ਲਗਾਤਾਰ ਧਰਨਾ-ਪ੍ਰਦਰਸ਼ਨ ਬਿਜਲੀ ਮੰਤਰੀ ਪੰਜਾਬ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ। ਫੈਡਰੇਸ਼ਨ ਦੇ ਬਾਰਡਰ ਜੋਨ ਪ੍ਰਧਾਨ ਪਵਨਦੀਪ ਸਿੰਘ ਪੱਟੀ ਨੇ ਦੱਸਿਆ ਕਿ ਬਿਜਲੀ ਵਿਭਾਗ ਵਿਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਵਿਭਾਗ ਦੇ ਕੰਟ੍ਰੈਕਟ ‘ਤੇ ਲੈਣ ਦੀ ਪ੍ਰਕਿਰਿਆ ਚੱਲ ਰਹੀ ਸੀ, ਜਿਸ ਤਹਿਤ ਵੱਖ-ਵੱਖ ਕੈਟੇਗਰੀਆਂ ਦੇ ਕਰਮਚਾਰੀਆਂ ਨੂੰ ਵਿਭਾਗ ਦੇ ਸਿੱਧੇ ਕੰਟ੍ਰੈਕਟ ‘ਤੇ ਲੈਣ ਲਈ ਮਨਜ਼ੂਰੀ ਦਿੱਤੀ ਗਈ ਪਰੰਤੂ ਐੱਨ.ਸੀ.ਸੀ., ਸੀ.ਆਰ.ਸੀ., ਮੀਟਰ ਲੈਬ ਅਤੇ ਸਟੋਰਾਂ ਵਿਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਇਸ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ, ਜਿਸ ਕਾਰਨ ਇਨ੍ਹਾਂ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਸੀ। ਇਸ ਵਿਤਕਰੇ ਦੇ ਵਿਰੋਧ ਵਿਚ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਵਲੋਂ ਪਟਿਆਲਾ ਵਿਖੇ ਲਗਾਤਾਰ ਧਰਨੇ, ਰੋਸ ਮੁਜ਼ਾਹਰੇ, ਨਾਅਰੇਬਾਜ਼ੀ ਅਤੇ ਮੁੱਖ ਗੇਟਾਂ ਦਾ ਘਿਰਾਓ ਕਰਕੇ ਆਪਣੀਆਂ ਜਾਇਜ਼ ਮੰਗਾਂ ਨੂੰ ਬੁਲੰਦ ਕੀਤਾ ਗਿਆ। ਫੈਡਰੇਸ਼ਨ ਦੇ ਸੰਘਰਸ਼ ਨੂੰ ਦੇਖਦਿਆਂ ਬਿਜਲੀ ਮੰਤਰੀ ਪੰਜਾਬ ਨੇ ਫੈਡਰੇਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਵਿਭਾਗ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਵਿਭਾਗ ਦੇ ਕੰਟ੍ਰੈਕਟ ‘ਤੇ ਲੈਣ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੂਰੀ ਪ੍ਰਕਿਰਿਆ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਫੈਡਰੇਸ਼ਨ ਨੂੰ ਭਰੋਸਾ ਦਿਵਾਇਆ ਕਿ ਨੋਡਲ ਸ਼ਿਕਾਇਤ ਕੇਂਦਰ, ਸੁਵਿਧਾ ਕੇਂਦਰ, ਮੀਟਰ ਲੈਬ ਅਤੇ ਸਟੋਰਾਂ ਦੇ ਕਰਮਚਾਰੀਆਂ ਦੀ ਜਾਇਜ਼ ਮੰਗ ਨੂੰ ਵੀ ਕੌਂਸਲ ਆਫ ਮਨਿਸਟਰ ਵਿਚ ਪ੍ਰਵਾਨਗੀ ਦਿਵਾ ਕੇ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਸਬੰਧੀ ਸਕਾਰਾਤਮਕ ਫ਼ੈਸਲਾ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਤਾਂ ਜੋ ਕਿਸੇ ਵੀ ਵਰਗ ਨਾਲ ਵਿਤਕਰਾ ਨਾ ਹੋਵੇ। ਬਿਜਲੀ ਮੰਤਰੀ ਵਲੋਂ ਦਿੱਤੇ ਗਏ ਭਰੋਸੇ ਅਤੇ ਵਿਸ਼ਵਾਸ ਤੋਂ ਬਾਅਦ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੇ ਆਪਣਾ ਚੱਲ ਰਿਹਾ ਧਰਨਾ-ਪ੍ਰਦਰਸ਼ਨ ਸਮਾਪਤ ਕਰਨ ਦਾ ਐਲਾਨ ਕੀਤਾ। ਫੈਡਰੇਸ਼ਨ ਵਲੋਂ ਸੂਬਾ ਪ੍ਰਧਾਨ ਕੁਲਜੀਤ ਸਿੰਘ ਲੌਹੁਕਾ, ਜਨਰਲ ਸਕੱਤਰ ਤਰਨਜੀਤ ਸਿੰਘ ਬੋਦਲ ਅਤੇ ਸੂਬਾ ਖਜ਼ਾਨਚੀ ਤਰਨਦੀਪ ਸਿੰਘ ਵਿਰਦੀ ਨੇ ਮੀਟਿੰਗ ਵਿਚ ਸ਼ਮੂਲੀਅਤ ਕਰਕੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਮਜ਼ਬੂਤੀ ਨਾਲ ਰੱਖਿਆ।
ਪਿਛਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਭਗਵੰਤ ਮਾਨ ਦੇ ਬਿਆਨ ਨੇ ਖੜ੍ਹੇ ਕੀਤੇ ਗੰਭੀਰ ਸਵਾਲ- ਰਮਨਦੀਪ ਕੌਰ ਸ਼ੇਰੋਂ ਅਗਲੀ ਖ਼ਬਰ ਪਿੰਡ ਬਹਿੜਵਾਲ ਵੱਲ ਵਿਖੇ ਬਾਬਾ ਕਾਲਾ ਮਾਹਰ ਜੀ ਦਾ ਸਾਲਾਨਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।