29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਭਗਵੰਤ ਮਾਨ ਦੇ ਬਿਆਨ ਨੇ ਖੜ੍ਹੇ ਕੀਤੇ ਗੰਭੀਰ ਸਵਾਲ- ਰਮਨਦੀਪ ਕੌਰ ਸ਼ੇਰੋਂ

ਅਜੀਤ ਡੈਸਕ 09-07-2026
ਖਡੂਰ ਸਾਹਿਬ, 8 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ਰੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਦੀ ਸਿਆਸੀ ਰਣਨੀਤੀ ਨੂੰ ਸਮਝਣ ਦੀ ਲੋੜ ਹੈ। ਜਿਕਰਯੋਗ ਹੈ ਕਿ ਭਗਵੰਤ ਮਾਨ ਵਲੋ ਸੋਸ਼ਲ ਮੀਡੀਆ ਰਾਹੀਂ ਮਹਿਲਾਵਾਂ ਨੂੰ ਐਸ.ਆਈ.ਆਰ. ਦੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਕਿਹਾ ਗਿਆ ਅਤੇ ਜਿਸ ਦੀ ਵੋਟ ਹੋਵੇਗੀ ਉਸ ਨੂੰ ਹੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਦਾ ਲਾਭ ਦੇਣ ਦੀ ਗੱਲ ਕੀਤੀ ਸੀ। ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ 1000 ਅਤੇ 1500 ਪ੍ਰਤੀ ਮਹੀਨਾ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਉਣ ਵਾਲੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਇਹ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਜਦੋਂ ਚੋਣਾਂ ਨੇੜੇ ਹਨ ਤਾਂ ਇਸ ਸਕੀਮ ਨੂੰ ਮੁੜ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਤੋਂ ਇਹ ਪ੍ਰਭਾਵ ਬਣਦਾ ਹੈ ਕਿ ਸਕੀਮ ਦਾ ਲਾਭ ਉਨ੍ਹਾਂ ਮਹਿਲਾਵਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਦੀ ਵੋਟ ਬਣੀ ਹੋਵੇਗੀ। ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕ ਭਲਾਈ ਦੀਆਂ ਯੋਜਨਾਵਾਂ ਕਿਸੇ ਦੀ ਵੋਟ ਨਾਲ ਜੋੜੀਆਂ ਜਾਣੀਆਂ ਚਾਹੀਦੀਆਂ ਹਨ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸ ਤਰੀਕੇ ਨਾਲ ਸਿਆਸੀ ਚਾਲ ਚੱਲ ਰਹੀ ਹੈ, ਸਾਡੀਆਂ ਔਰਤਾਂ ਨੂੰ ਸਮਝਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਸਿਪਾਹੀ ਦੀ ਕੁੱਟਮਾਰ ਕਰਨ, ਵੀਡੀਓ ਬਣਾਉਣ ਅਤੇ ਬਲੈਕਮੇਲ ਕਰਨ ਵਾਲੇ ਸੇਮਾ ਕਲਾਂ ਦੇ 3 ਮੁਲਜ਼ਮ ਗ੍ਰਿਫ਼ਤਾਰ... ਅਗਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ. ਵਲੋਂ ਬਿਜਲੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਧਰਨਾ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।