25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਖੇਤ ਮਜ਼ਦੂਰਾਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 10-07-2026

ਝਬਾਲ, 9 ਜੁਲਾਈ (ਸੁਖਦੇਵ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੰਜਾਬ ਦੇ ਸੱਦੇ ’ਤੇ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਕਾ. ਮੇਜ਼ਰ ਸਿੰਘ ਭਿੱਖੀਵਿੰਡ ਅਤੇ ਕੁਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਕਾ. ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਤੇ ਕਿਸਾਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਨੀਤੀਆਂ ਖ਼ਿਲਾਫ਼ ਝਬਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਖੇਤ ਮਜ਼ਦੂਰਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ, ਬੇਰੁਜ਼ਗਾਰੀ, ਨਿੱਜੀਕਰਨ ਤੇ ਲੋਕ ਭਲਾਈ ਸਕੀਮਾਂ ਵਿਚ ਕੀਤੀਆਂ ਜਾ ਰਹੀਆਂ ਕਟੌਤੀਆਂ ਨੇ ਆਮ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਬੁਲਾਰਿਆਂ ਨੇ ਵੀ. ਬੀ. ਜੀ.ਰਾਮ. ਸਕੀਮ ਨੂੰ ਤੁਰੰਤ ਵਾਪਸ ਲੈਣ, ਮਨਰੇਗਾ ਕਾਨੂੰਨ ਨੂੰ ਬਹਾਲ ਕਰਨ, ਸਾਲ ਵਿਚ 200 ਦਿਨ ਦਾ ਕੰਮ ਤੇ 700 ਰੁਪਏ ਦਿਹਾੜੀ ਯਕੀਨੀ ਬਣਾਉਣ, ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ, ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ, ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਤੇ ਕੰਟਰੋਲ ਕਰਨ ਅਤੇ ਗਰੀਬ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਦੀਆਂ ਸਾਰੀਆਂ ਸਹੂਲਤਾਂ ਦੇਣ ਦੀ ਸਰਕਾਰ ਕੋਲੋਂ ਮੰਗ ਕੀਤੀ। ਇਸ ਮੌਕੇ ਜਥੇਬੰਦੀਆਂ ਦੇ ਵਫ਼ਦ ਵਲੋਂ ਨਾਇਬ ਤਹਿਸੀਲਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ 10 ਅਗਸਤ ਨੂੰ ਜ਼ਿਲ੍ਹਾ ਭਰ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਕਾ. ਗੁਰਦੀਪ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ, ਕਾ. ਅਰੂੜ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ ਠੱਠਾ, ਗੁਰਦੇਵ ਸਿੰਘ, ਨਰਿੰਦਰ ਸਿੰਘ ਭੈਣੀ, ਜੋਗਿੰਦਰ ਸਿੰਘ ਜੱਜ, ਕਾ. ਕੁਲਦੀਪ ਸਿੰਘ, ਹਰਪਾਲ ਸਿੰਘ ਐਮਾ, ਕਾ. ਸਾਹਿਬ ਸਿੰਘ, ਬਲਜਿੰਦਰ ਸਿੰਘ, ਕਾ. ਸੁਖਦੇਵ ਸਿੰਘ ਝਬਾਲ, ਕਾ. ਦਿਲਜੀਤ ਸਿੰਘ ਅਤੇ ਮਾ. ਸੁਖਵਿੰਦਰ ਸਿੰਘ ਸਮੇਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਅਤੇ ਯੂਨੀਅਨ ਦੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਸੇਵਾ ਕੇਂਦਰ ਬਣੇ ‘ਸਜ਼ਾ ਕੇਂਦਰ’, ਲੋਕ ਖੱਜਲ-ਖੁਆਰ-ਹਰਜੀਤ ਸਿੰਘ ਸੰਧੂ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।