23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਵੇਈਪੂਈਂ ਵਿਖੇ ਜਿੰਦਾ ਦੇ ਗ੍ਰਹਿ ਬੀਬਾ ਰਮਨਦੀਪ ਤੇ ਬਿੱਲਾ ਸੇਰੋੋਂ ਨੇ ਅਕਾਲੀ ਵਰਕਰਾਂ ਨਾਲ ਕੀਤੀ ਵਰਕਰ ਮਿਲਣੀ

ਅਜੀਤ ਡੈਸਕ 10-07-2026

ਫਤਿਆਬਾਦ, 9 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੂੰ ਵਲੋਂ ਪਿੰਡ ਵੇਈਪੂਈਂ ਤੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਵਲੋਂ ਪਿੰਡ ਵੇਈਂਪੂਈ ਵਿਖੇ ਹਰਜਿੰਦਰ ਸਿੰਘ ਜਿੰਦਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ।। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ‘ਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਗਰਮ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਨੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸ ਦਾ ਸਮਰਪਿਤ ਵਰਕਰ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਗਏ ਸੰਘਰਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ। ਯੂਥ ਅਕਾਲੀ ਦਲ ਦੇ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਹਰ ਅਕਾਲੀ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ, ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੇ ਵਿਚਾਰਾਂ ਦਾ ਪ੍ਰਚਾਰ ਕਰੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਲਾਇਕੀਆਂ ਦਾ ਪ੍ਰਚਾਰ ਵੀ ਕਰਨ। ਇਸ ਮੌਕੇ ਸਟੇਜ ਦੀ ਸੇਵਾ ਐੱਸ.ਜੀ.ਪੀ.ਸੀ. ਮੈਂਬਰ ਬਲਵਿੰਦਰ ਸਿੰਘ ਵੇਈਪੂਈ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋ ਇਲਾਵਾ ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਕੰਵਲਜੀਤ ਸਿੰਘ ਵੇਈਪੂਈ ਯੂਥ ਆਗੂ, ਐੱਸ.ਸੀ. ਵਿੰਗ ਬਲਾਕ ਪ੍ਰਧਾਨ ਕਸ਼ਮੀਰ ਸਿੰਘ, ਜਗਦੀਪ ਸਿੰਘ ਮਿੰਟੂ ਖਾਨ, ਧਰਮਿੰਦਰ ਸਿੰਘ ਮੈਂਬਰ, ਸੁਖਰਾਜ ਸਿੰਘ ਛਾਪੜੀ ਸਾਹਿਬ, ਡਾ. ਸਰਬਜੀਤ ਸਿੰਘ, ਸੇਵਾ ਸਿੰਘ ਮੈਂਬਰ, ਲਖਬੀਰ ਸਿੰਘ, ਜਸਕਰ ਸਿੰਘ, ਜਗਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਹਰਜਿੰਦਰ ਸਿੰਘ, ਸੇਵਾ ਸਿੰਘ, ਨਿਰਮਲ ਸਿੰਘ, ਜਗਮੋਹਨ ਸਿੰਘ, ਗੁਰ ਸਿੱਧੂ, ਅਵਤਾਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਬਚਿੱਤਰ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ, ਗੁਰਲੀਨ ਕੌਰ ਸੰਧਾਵਾਲੀਆ, ਹਰਬਿੰਦਰ ਕੌਰ, ਕੁਲਵੰਤ ਕੌਰ, ਰਣਜੀਤ ਕੌਰ, ਬੀਰ ਕੌਰ, ਪ੍ਰਭ ਕੌਰ ਅਤੇ ਰੋਜੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 19 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਪ੍ਰੇਰਣਾਦਾਇਕ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।