12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਅਣਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਹੱਲਾ ਜਸਵੰਤ ਸਿੰਘ ਨੇੜੇ ਰੋਹੀ ਪੁੱਲ ਤਰਨ ਤਾਰਨ ਤੋਂ ਸੁਮਿਤ ਕੁਮਾਰ ਪੁੱਤਰ ਰਜੇਸ਼ ਕੁਮਾਰ ਵਾਸੀ ਗਲੀ ਪੂਤਨੇ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 11 ਗ੍ਰਾਮ ਹੈਰੋਇਨ, 1650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਪਿੰਡ ਮਾਣੋਚਾਹਲ ਤੋਂ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸਬਾਜਪੁਰ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ 30 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਹਰਪਾਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਡਿੱਬੀਪੁਰਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 80 ਲੀਟਰ ਲਾਹਣ ਅਤੇ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਤਰਨ ਤਾਰਨ ’ਚ ਵਕੀਲਾਂ ਨੇ ਚੌਥੇ ਦਿਨ ਵੀ ਕੰਮਕਾਜ ਠੱਪ ਰੱਖਿਆ ਅਗਲੀ ਖ਼ਬਰ ਹਥਿਆਰਾਂ ਸਮੇਤ ਹਵਾਈ ਫਾਇਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।