12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚੋਂ ਬੀਬਾ ਰਮਨਦੀਪ ਕੌਰ ਸੇਰੋ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਭਿੰਦਾ ਫਤਿਆਬਾਦ, ਜਥੇ ਮੇਘ ਸਿੰਘ

ਅਜੀਤ ਡੈਸਕ 11-07-2026
ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੂੰ ਵੱਖ ਵੱਖ ਪਿੰਡਾਂ ’ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡਾਂ ਦੇ ਲੋਕ ਆਪ ਮੁਹਾਰੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਸਮਰਥਨ ਦੇ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਚੋਣਵੇਂ ਪੱਤਰਕਾਰਾਂ ਕੋਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਕਸਬਾ ਫਤਿਆਬਾਦ ਦੀ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਕਿਹਾ ਕਿ ਇਹ ਹਲਕਾ ਖਡੂਰ ਸਾਹਿਬ ਪਹਿਲਾਂ ਤੋ ਹੀ ਪੰਥਕ ਹਲਕਾ ਸੀ, ਪਰ ਕੁਝ ਗਲਤ ਹੱਥਾਂ ’ਚ ਜਾਣ ਕਰਕੇ ਇਸ ਹਲਕੇ ’ਚੋਂ ਦੋ ਵਾਰ ਹੋਰਨਾਂ ਪਾਰਟੀਆਂ ਨੇ ਜਿੱਤ ਪ੍ਰਾਪਤ ਕੀਤੀ ਹੈ, ਪਰ ਹੁਣ ਹਲਕਾ ਖਡੂਰ ਸਾਹਿਬ ਨੂੰ ਫਿਰ ਤੋਂ ਵਧੀਆ ਪਰਿਵਾਰ ਦੀ ਨੂੰਹ ਰਾਣੀ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਸ਼ੀਰਵਾਦ ਦਿੱਤਾ ਹੈ ਅਤੇ ਜਿਉਂ-ਜਿਉਂ ਚੋਣਾਂ ਦੇ ਦਿਨ ਨੇੜ੍ਹੇ ਆ ਰਹੇ ਹਨ, ਰੁੱਸੇ ਹੋਏ ਆਗੂਆਂ ਨੂੰ ਮਨਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜਾ ਕੀਤਾ ਜਾ ਰਿਹਾ ਹੈ। ਭਿੰਦਾ ਫਤਿਆਬਾਦ ਅਤੇ ਜਥੇ. ਮੇਘ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਬੀਬਾ ਰਮਨਦੀਪ ਕੌਰ ਦੀ ਮੁਹਿੰਮ ਨੂੰ ਸਲੀਕੇ ਬੰਦ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਨਿਸ਼ਚੇ ਹੀ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ।
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੰਗਾਂ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ ਸੂਬਾਈ ਆਗੂਆਂ ਦੀ ਮੀਟਿੰਗ 14 ਨੂੰ ਅਗਲੀ ਖ਼ਬਰ ਅੱਜ ਤੇ ਕੱਲ੍ਹ ਛੁੱਟੀ ਵਾਲੇ ਦਿਨਾਂ ਵਿਚ ਅਧਿਆਪਕਾਂ ਨੂੰ ਸਕੂਲ ਹਾਜ਼ਰ ਹੋਣ ’ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਸਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।