12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਬੱਤ ਦਾ ਭਲਾ ਟਰੱਸਟ ਨੇ ਮ੍ਰਿਤਕ ਨੌਜਵਾਨ ਦੀ ਦੇਹ ਦੁਬਈ ਤੋਂ ਮੰਗਵਾ ਕੇ ਅੰਤਿਮ ਸੰਸਕਾਰ ਦੇ ਫ਼ਰਜ਼ ਨਿਭਾਏ

ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਤਰਨ ਤਾਰਨ ਨੇ ਡਾਕਟਰ ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ ਅਧੀਨ ਪਿੰਡ ਕੱਕਾ ਕੰਡਿਆਲਾ ਦੇ ਨੌਜਵਾਨ ਰਣਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਦੀ ਮਿ੍ਤਕ ਦੇਹ ਨੂੰ ਅੰਮ੍ਰਿਤਸਰ ਰਾਸ਼ਟਰੀ ਹਵਾਈ ਅੱਡੇ ਤੋਂ ਪ੍ਰਾਪਤ ਕਰਕੇ ਉਸ ਦੇ ਪਿੰਡ ਕੱਕਾ ਕੰਡਿਆਲਾ ਪਹੁੰਚਾ ਕੇ ਉਸ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਪਰਿਵਾਰ ਦਾ ਪੂਰਾ ਸਾਥ ਦਿੱਤਾ। ਵਰਨਣਯੋਗ ਹੈ ਕਿ ਪਿੰਡ ਕਕਾ ਕੰਡਿਆਲਾ ਦਾ ਨੌਜਵਾਨ ਰਣਜੀਤ ਸਿੰਘ ਦੁਬਈ ਦੀ ਇਕ ਕੰਪਨੀ ਵਿਚ ਕੰਮ ਕਰਦਾ ਸੀ ਅਤੇ ਕੰਮ ਕਰਦਿਆਂ ਗੈਸ ਦੇ ਲੀਕ ਹੋਣ ਕਾਰਨ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਪੂਰੀ ਤਰ੍ਹਾਂ ਝੁਲਸ ਗਿਆ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਜ਼ਿਲ੍ਹਾ ਇਕਾਈ ਤਰਨ ਤਰਨ ਦੇ ਮਾਧਿਅਮ ਰਾਹੀਂ ਡਾਕਟਰ ਐਸ. ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਨੌਜਵਾਨ ਦੀ ਮ੍ਰਿਤਕਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ। ਜਿਸ ’ਤੇ ਅਮਲ ਕਰਦਿਆਂ ਡਾ. ਉਬਰਾਏ ਤੇ ਸੰਬੰਧਿਤ ਕੰਪਨੀ ਦੇ ਸਾਂਝੇ ਯਤਨਾਂ ਸਦਕਾ ਮ੍ਰਿਤਕ ਦੇ ਅੱਜ ਉਨ੍ਹਾਂ ਦੇ ਪਿੰਡ ਕੱਕਾ ਕੰਡਿਆਲਾ ਪਹੁੰਚੀ, ਜਿੱਥੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਇਲਾਕਾ ਨਿਵਾਸੀ ਤੇ ਹੋਰ ਸਮਾਜਿਕ ਧਾਰਮਿਕ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਮ੍ਰਿਤਕ ਦੇ ਸਸਕਾਰ ਮੌਕੇ ਪਿਤਾ ਹਰਵਿੰਦਰ ਸਿੰਘ, ਮਾਤਾ ਬਲਜਿੰਦਰ ਕੌਰ, ਭਰਾ ਸਮਸ਼ੇਰ ਸਿੰਘ, ਭਰਜਾਈ ਮਨਪ੍ਰੀਤ ਕੌਰ, ਭਤੀਜਾ ਫਤਿਹ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਜੋਧਾ, ਪੈਟਰਨ ਸੁਖਵੰਤ ਸਿੰਘ ਧਾਮੀ, ਜਨਰਲ ਸਕੱਤਰ ਕੁਲਰਾਜ ਬੀਰ ਸਿੰਘ ਕੰਗ, ਮਾਸਟਰ ਗੁਲਬਾਗ ਸਿੰਘ ਕੁਹਾੜਕਾ, ਕੁਲਵਿੰਦਰ ਸਿੰਘ ਪਿੰਕਾ, ਮੁੱਖਰਾਮ ਸਿੰਘ, ਬਿਕਰਮਜੀਤ ਸਿੰਘ ਕੰਗ, ਪੰਡਿਤ ਗਗਨਦੀਪ ਭਾਰਗਵ, ਹਰਜੀਤ ਸਿੰਘ ਨਾਮਧਾਰੀ, ਕੁਲਦੀਪ ਸਿੰਘ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜਰ ਸਨ।
ਪਿਛਲੀ ਖ਼ਬਰ ਗਿਆਨੀ ਅਜੀਤ ਸਿੰਘ ਕੈਰੋਂ ਦਾ ਸੁਪਰ ਸੀਨੀਅਰ ਵੈਟਰਨਰੀ ਇੰਸਪੈਕਟਰ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੰਗਾਂ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ ਸੂਬਾਈ ਆਗੂਆਂ ਦੀ ਮੀਟਿੰਗ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।