12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਿਸਾਨ ਆਗੂਆਂ ਵਲੋਂ ਕਰਤਾਰ ਸਿੰਘ ਐਮਾਂ ਕਲਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅਜੀਤ ਡੈਸਕ 11-07-2026
ਝਬਾਲ, 10 ਜੁਲਾਈ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਐਮਾਂ ਕਲਾਂ ਇਕਾਈ ਮੈਂਬਰ ਕਰਤਾਰ ਸਿੰਘ ਐਮਾਂ ਕਲਾਂ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਕਰਤਾਰ ਸਿੰਘ ਐਮਾਂ ਕਲਾਂ ਪਿਛਲੇ ਕੁਝ ਸਮੇਂ ਤੋਂ ਲੀਵਰ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜੋ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 60 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਜੱਦੀ ਪਿੰਡ ਐਮਾਂ ਕਲਾਂ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰੀਤਾਂ ਰਿਵਾਜਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਪਿੰਡ ਐਮਾਂ ਕਲਾਂ ਇਕਾਈ ਪ੍ਰਧਾਨ ਮੰਗਲ ਸਿੰਘ ਐਮਾਂ ਕਲਾਂ, ਮੀਤ ਪ੍ਰਧਾਨ ਰਣਜੀਤ ਸਿੰਘ ਐਮਾਂ ਕਲਾਂ, ਮੈਂਬਰ ਕੁਲਬੀਰ ਸਿੰਘ ਐਮਾ ਕਲਾਂ ਨੇ ਕਰਤਾਰ ਸਿੰਘ ਐਮਾਂ ਕਲਾਂ ਦੇ ਕਿਸਾਨੀ ਸੰਘਰਸ਼ ਪ੍ਰਤੀ ਭਾਵਨਾਵਾਂ ਨੂੰ ਯਾਦ ਕਰਦਿਆਂ ਉਹਨਾਂ ਦੀ ਦੇਹ ‘ਤੇ ਕਿਸਾਨੀ ਝੰਡਾ ਪਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਰਤਾਰ ਸਿੰਘ ਐਮਾਂ ਕਲਾਂ ਦਾ ਚਲੇ ਜਾਣਾ ਪਰਿਵਾਰ ਤੇ ਇਲਾਕੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਦੁੱਖ ਦੀ ਘੜੀ ਵਿਚ ਕਿਸਾਨ ਆਗੂ ਦੇ ਸਮੁੱਚੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਤੋਂ ਬਾਅਦ ਬਦਲਦੇ ਮਾਹੌਲ ਵਿਚ ਵਾਰਿਸ ਪੰਜਾਬ ਦੇ ਮਝੈਲ ਇਕੱਠ ’ਤੇ ਸਭ ਦੀਆਂ ਨਜ਼ਰਾਂ ਅਗਲੀ ਖ਼ਬਰ ਗਿਆਨੀ ਅਜੀਤ ਸਿੰਘ ਕੈਰੋਂ ਦਾ ਸੁਪਰ ਸੀਨੀਅਰ ਵੈਟਰਨਰੀ ਇੰਸਪੈਕਟਰ ਐਵਾਰਡ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।