12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੁਰਾਦਪੁਰਾ ’ਚ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ

ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)—ਸ਼ਹਿਰ ਦੇ ਕਸਬਾ ਮੁਰਾਦਪੁਰਾ ਵਿਚ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੋਣ ਕਾਰਨ ਸੀਵਰੇਜ ਦਾ ਓਵਰਫਲੋਅ ਪਾਣੀ ਗਲੀ, ਮੁਹੱਲਿਆਂ ਵਿਚ ਘੁੰਮ ਰਿਹਾ ਹੈ ਅਤੇ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਪ੍ਰੰਤੂ ਸੰਬੰਧਿਤ ਨਗਰ ਕੌਂਸਲ ਤਰਨ ਤਾਰਨ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀਆਂ ਪਵਨਦੀਪ ਸਿੰਘ, ਬਲਦੇਵ ਸਿੰਘ, ਵਿਜੇ ਸਿੰਘ, ਅਮਨਦੀਪ ਸਿੰਘ, ਵਰੁਣ ਸਿੰਘ, ਅਰੁਣਦੀਪ ਸਿੰਘ, ਬਲਜੀਤ ਸਿੰਘ, ਬਲਵਿੰਦਰ ਕੌਰ, ਸੰਦੀਪ ਕੌਰ, ਸੁਮਨਦੀਪ ਕੌਰ, ਐਨਾ ਕੌਰ, ਜਸਵੰਤ ਕੌਰ, ਸਤਵਿੰਦਰ ਕੌਰ ਆਦਿ ਨੇ ਦੱਸਿਆ ਕਿ ਮੁਰਾਦਪੁਰਾ ਵਿਖੇ ਕਈ ਸਾਲਾਂ ਤੋਂ ਸੀਵਰੇਜ ਦੀ ਹਾਲਤ ਖਸਤਾ ਹੋਈ ਪਈ ਹੈ ਅਤੇ ਸੀਵਰੇਜ ਦੀ ਸਾਫ਼-ਸਫਾਈ ਨਾ ਹੋਣ ਕਾਰਨ ਸੀਵਰੇਜ ਦਾ ਓਵਰਫਲੋਅ ਹੋਇਆ ਪਾਣੀ ਗਲੀਆਂ ਵਿਚ ਖੜਾ ਬਦਬੂ ਮਾਰ ਰਿਹਾ ਹੈ, ਜਿਸ ਵਿਚੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਇਹ ਬਦਬੂਦਾਰ ਪਾਣੀ ਭਿਆਨਕ ਬੀਮਾਰੀਆਂ ਫੈਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਰਨ ਤਾਰਨ ਵਿਖੇ ਕਈ ਵਾਰ ਅਧਿਕਾਰੀਆਂ ਨੂੰ ਦਰਖਾਸਤਾਂ ਦੇ ਚੁੱਕੇ ਹਾਂ ਪਰ ਸੀਵਰੇਜ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ ਅਤੇ ਉਨ੍ਹਾਂ ਦੀ ਕੋਈ ਅਧਿਕਾਰੀ ਸੁਣਵਾਈ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਹੁੰਦੀਆਂ ਹਨ ਤਾਂ ਹਰੇਕ ਪਾਰਟੀ ਦਾ ਲੀਡਰ ਜਾਂ ਆਗੂ ਉਨ੍ਹਾਂ ਨੂੰ ਵੱਡੇ-ਵੱਡੇ ਭਰੋਸੇ ਦਿੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਬਨਣ ਤੋਂ ਬਾਅਦ ਇਹ ਸਮੱਸਿਆ ਹੱਲ ਕਰ ਦਿੱਤੀ ਜਾਵੇਗੀ ਪਰ ਸਰਕਾਰ ਬਨਣ ਤੋਂ ਬਾਅਦ ਉਹ ਲੀਡਰ ਇਲਾਕੇ ਵਿਚ ਆਉਂਦੇ ਤੱਕ ਨਹੀਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਈ.ਓ.ਨਗਰ ਕੌਂਸਲ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਕਸਬਾ ਮੁਰਾਦਪੁਰਾ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਜਲਦ ਤੋਂ ਜਲਦ ਅਧਿਕਾਰੀਆਂ ਨੂੰ ਹੁਕਮ ਕੀਤੇ ਜਾਣ ਤਾਂ ਜੋ ਸੀਵਰੇਜ ਦੀ ਸਮੱਸਿਆ ਜਿਸ ਕਾਰਨ ਲੋਕ ਤੰਗ ਪ੍ਰੇਸ਼ਾਨ ਹਨ, ਉਸ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਐੱਸ. ਆਈ. ਆਰ. ਤਹਿਤ ਅੱਜ ਤੇ ਕੱਲ੍ਹ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਤੋਂ ਬਾਅਦ ਬਦਲਦੇ ਮਾਹੌਲ ਵਿਚ ਵਾਰਿਸ ਪੰਜਾਬ ਦੇ ਮਝੈਲ ਇਕੱਠ ’ਤੇ ਸਭ ਦੀਆਂ ਨਜ਼ਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।