12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਬੀ. ਐੱਸ. ਐਫ. ਤੇ ਥਾਣਾ ਖਾਲੜਾ ਪੁਲਿਸ ਨੇ ਚਾਰ ਪਿਸਟਲ ਕੀਤੇ ਬਰਾਮਦ

ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਸਰਹੱਦੀ ਖੇਤਰ ਖਾਲੜਾ ਵਿਖੇ ਬੀ. ਐੱਸ. ਐੱਫ. ਤੇ ਥਾਣਾ ਖਾਲੜਾ ਦੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਪਿਸਟਲ ਸਮੇਤ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ. ਐੱਸ. ਐੱਫ. 142 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਰੇਸ਼ ਵੀ. ਐੱਮ. ਨੇ ਸੂਚਨਾ ਦਿੱਤੀ ਕਿ ਪਿੰਡ ਡੱਲ ਵਿਖੇ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਹ ਬੀ. ਐੱਸ. ਐਫ. ਤੇ ਪੁਲਿਸ ਦੇ ਜਵਾਨਾਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਪੈਕੇਟ ਬਰਾਮਦ ਕਰਕੇ ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਇਸ ਵਿਚੋਂ ਇਕ ਪਿਸਟਲ ਸਮੇਤ ਮੈਗਜੀਨ (ਚਾਈਨਾ ਮੇਡ) ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ. ਐੱਸ. ਐੱਫ ਅਧਿਕਾਰੀ ਨੇ ਸੂਚਨਾ ਦਿੱਤੀ ਕਿ ਗੁਰਲਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਡਲੀਰੀ ਦੇ ਖੇਤਾਂ ਵਿਚ ਤਿੰਨ ਪੀਲੇ ਰੰਗ ਦੇ ਪੈਕੇਟ ਬਰਾਮਦ ਹੋਏ ਹਨ ਤਾਂ ਤੁਰੰਤ ਉਨ੍ਹਾਂ ਉਥੇ ਪਹੁੰਚ ਕੇ ਜਦੋਂ ਪੈਕੇਟ ਨੂੰ ਖੋਲ੍ਹ ਕੇ ਚੈੰਕ ਕੀਤਾ ਤਾਂ ਉਸ ਵਿਚੋਂ ਤਿੰਨ ਪਿਸਟਲ ਬਰਾਮਦ ਹੋਏ ਹਨ। ਇਸ ਸੰਬੰਧ ਵਿਚ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮਾਣੋਚਾਲ੍ਹ ਕਲਾਂ ਵਿਖੇ ਰਮਨਦੀਪ ਕੌਰ ਸੇਰੋਂ ਤੇ ਬਿੱਲਾ ਸੇਰੋਂ ਵਲੋਂ ਅਕਾਲੀ ਵਰਕਰ ਮਿਲਣੀ ਅਗਲੀ ਖ਼ਬਰ ਸਾਬਕਾ ਸਰਪੰਚ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਕਰੰਟ ਲੱਗਣ ਕਾਰਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।