13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਦੇਸ਼ ਬਚਾਓ ਮੋਰਚਾ ਦੇ ਸੱਦੇ ਲਈ ਜ਼ੋਰਦਾਰ ਤਿਆਰੀ-ਗੋਹਲਵੜ

ਅਜੀਤ ਡੈਸਕ 11-07-2026
ਤਰਨ ਤਾਰਨ, 10 ਜੁਲਾਈ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਵਲੋਂ ਜ਼ੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਉਨ੍ਹਾਂ ਭਾਰਤ-ਅਮਰੀਕਾ ਵਿਚਕਾਰ ਕੀਤੇ ਜਾ ਰਹੇ ਟੈਕਸ ਮੁਫ਼ਤ ਵਪਾਰ ਸਮਝੌਤਿਆਂ ਦੇ ਵਿਰੋਧ ਵਿਚ ਦਿੱਤੇ ਗਏ ਦੇਸ਼-ਵਿਆਪੀ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਕਿਸਾਨ ਮਜ਼ਦੂਰ ਮੋਰਚਾ ਦੀ ਰਣਨੀਤੀ ਤਹਿਤ ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਪੰਡੋਰੀ ਸਿੱਧਵਾਂ, ਜ਼ੋਨ ਸਕੱਤਰ ਹਰਦੀਪ ਸਿੰਘ ਜੌਹਲ, ਜ਼ੋਨ ਮੀਤ ਪ੍ਰਧਾਨ ਅੰਗਰੇਜ ਸਿੰਘ ਦਬੁਰਜੀ, ਜ਼ੋਨ ਸਹਾਇਕ ਖਜਾਨਚੀ ਜਸਮੇਰ ਸਿੰਘ ਜੌਹਲ, ਜ਼ੋਨ ਵਲੰਟੀਅਰ ਸੁਪਰਵਾਈਜ਼ਰ ਦਰਬਾਰਾ ਸਿੰਘ ਗੋਹਲਵੜ, ਜ਼ੋਨ ਆਗੂ ਨਵਜੀਤ ਸਿੰਘ ਗੋਹਲਵੜ ਨੇ ਦੱਸਿਆ ਕਿ 15 ਜੁਲਾਈ ਨੂੰ ਪੰਜਾਬ ਭਰ ਵਿਚ ਮੋਟਰਸਾਈਕਲ ਮਾਰਚ ਕੱਢ ਕੇ ਭਾਰਤ-ਅਮਰੀਕਾ ਟੈਕਸ ਮੁਫ਼ਤ ਵਪਾਰ ਸਮਝੌਤਿਆਂ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਫਿਰ ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਸੀ ਦੇ ਵਿਰੋਧ ਵਿਚ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਵਿਸ਼ਾਲ ਮਹਾਂ ਪੰਚਾਇਤ ਵਿਚ ਜ਼ੋਨ ਬਾਬਾ ਦੀਪ ਸਿੰਘ ਜੀ ਵਲੋਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਵੱਡੇ ਇਕੱਠ ਵਿਚ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਪੰਜਾਬ ਤੇ ਦੇਸ਼ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਵਪਾਰੀਆਂ ਤੇ ਦੇਸ਼-ਪੱਖੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ 15 ਜੁਲਾਈ ਦੇ ਮੋਟਰਸਾਈਕਲ ਮਾਰਚ ਤੇ 21 ਜੁਲਾਈ ਦੀ ਦਿੱਲੀ ਮਹਾਂ ਪੰਚਾਇਤ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਦੇਸ਼ ਦੀ ਆਰਥਿਕ ਪ੍ਰਭੂਸੱਤਾ ਅਤੇ ਲੋਕ ਹਿੱਤਾਂ ਦੀ ਰੱਖਿਆ ਲਈ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ, ਪੰਜਾਬ ਸਰਕਾਰ ਲੋਕਾਂ ਨਾਲ ਪੈਰ-ਪੈਰ ’ਤੇ ਧੋਖਾ ਕਰ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਦੇ ਵਿਰੋਧ ਤੋਂ ਬਾਅਦ ਵਾਪਿਸ ਲਈ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਦੁਬਾਰਾ ਤੋਂ ਲਿਆਂਦਾ ਜਾ ਰਿਹਾ ਹੈ। ਪੰਜਾਬ ਦੇ ਲੋਕ ਭਗਵੰਤ ਮਾਨ ਦੀ ਇਸ ਘਟੀਆ ਕਾਰਗੁਜ਼ਾਰੀ ਤੋਂ ਬਹੁਤ ਨਾਰਾਜ਼ ਹਨ ਅਤੇ ਅਜਿਹਾ ਕੋਈ ਵੀ ਫੈਸਲਾ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ‘ਪ੍ਰਗਿਆ’ ਸਕੀਮ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਫ਼ਿਲਮ ਸਤਲੁਜ ’ਤੇ ਪਾਬੰਧੀ ਲਾਉਣਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਗੁਰਦੇਵ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।