10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਾਂਗਰਸ ਹੀ ਪੰਜਾਬ ਨੂੰ ਤਰੱਕੀ ਦੀਆ ਲੀਹਾਂ ਅਤੇ ਖੁਸ਼ਹਾਲੀ ਲਿਆ ਸਕਦੀ—ਪਲਾਸੌਰ

ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)—ਕੇਂਦਰ ਅਤੇ ਪੰਜਾਬ ਵਿਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ, ਉਦੋਂ ਹੀ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਘਰੇ ਬੈਠੇ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਸਨ, ਉਥੇ ਦੇਸ਼ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ। ਕਾਂਗਰਸ ਪਾਰਟੀ ਦੀ ਇਕ ਐਸੀ ਪਾਰਟੀ ਹੈ, ਜਿਸ ਦੀ ਸਰਕਾਰ ਪੰਜਾਬ ਵਿਚ ਖੁਸ਼ਹਾਲੀ ਲਿਆ ਸਕਦੀ ਹੈ ਅਤੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਨੇ ਗੱਲਬਾਤ ਦੌਰਾਨ ਕੀਤਾ । ਪਲਾਸੌਰ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਚਲਾ ਕੇ ਲਾਭ ਦਿੱਤਾ ਗਿਆ ਸੀ ਪਰ ਬਾਅਦ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਕਾਂਗਰਸ ਵਲੋਂ ਚਲਾਈਆਂ ਸਕੀਮਾਂ ਦਾ ਨਾਮ ਬਦਲ ਕੇ ਉਸੇ ਸਕੀਮਾਂ ਨੂੰ ਲੋਕਾਂ ਦਿੱਤਾ ਜਾ ਰਿਹਾ ਹੈ ਅਤੇ ਕੋਈ ਨਵੀਂ ਸਕੀਮ ਤਹਿਤ ਕੋਈ ਸਹੂਲਤ ਲੋਕਾਂ ਨੂੰ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਦਲਾਅ ਦੇਖ ਲਿਆ ਹੈ ਅਤੇ ਹੁਣ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣਾਉਣ ਲਈ ਪੰਜਾਬ ਦੇ ਲੋਕ ਤਿਆਰ ਬਰ ਤਿਆਰ ਬੈਠੇ ਹਨ। ਪਲਾਸੌਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਹੋਂਦ ਵਿਚ ਆਉਣ ’ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ, ਵਿਕਾਸ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਉਥੇ ਪੰਜਾਬ ਵਿਚੋਂ ਨਸ਼ਾ, ਗੁੰਡਾਗਰਦੀ, ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦਾ ਪੱਕਾ ਮੋਰਚਾ 52ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਭਾਈ ਖਾਲੜਾ ਦੀ ਯਾਦ ਅਤੇ ਪੰਜਾਬ ਦੇ ਹੱਕਾਂ ਦਾ ਮੁੱਦਾ ਰਿਹਾ ਕੇਂਦਰ ’ਚ ਇਕੱਠ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਔਰਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।