10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀਆਂ ਨੇ ਕੀਤਾ ਅਦਾਲਤ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)– ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਿਲ੍ਹਾ ਅਦਾਲਤ ਤਰਨ ਤਾਰਨ ਦਾ ਵਿਦਿਅਕ ਦੌਰਾ ਕਰਵਾਇਆ ਗਿਆ । ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਨਿਆਂ ਪ੍ਰਣਾਲੀ, ਅਦਾਲਤੀ ਕਾਰਵਾਈ ਅਤੇ ਕਾਨੂੰਨ ਦੀ ਮਹੱਤਤਾ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ । ਇਸ ਮੌਕੇ ਕੰਵਲਜੀਤ ਸਿੰਘ ਬਾਜਵਾ, ਪ੍ਰਿੰਸੀਪਲ ਡਿਸਟ੍ਰਿਕਟ ਐਂਡ ਸੈਸ਼ਨਜ਼ ਜੱਜ ਤਰਨ ਤਾਰਨ ਅਤੇ ਕਿਰਨ ਜੋਤੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ । ਉਨ੍ਹਾਂ ਨੇ ਅਦਾਲਤ ਦੇ ਕੰਮਕਾਜ, ਨਿਆਂ ਪ੍ਰਣਾਲੀ ਦੀ ਭੂਮਿਕਾ, ਕਾਨੂੰਨ ਦੀ ਪਾਲਣਾ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਦੇ ਫ਼ਰਜ਼ਾਂ ਬਾਰੇ ਬਹੁਤ ਹੀ ਸਰਲ ਅਤੇ ਪ੍ਰੇਰਣਾਦਾਇਕ ਢੰਗ ਨਾਲ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ ਅਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ । ਦੌਰੇ ਦੌਰਾਨ ਵਿਦਿਆਰਥੀਆਂ ਨੇ ਅਦਾਲਤ ਦੇ ਵੱਖ-ਵੱਖ ਭਾਗਾਂ ਦਾ ਨਿਰੀਖਣ ਕੀਤਾ ਅਤੇ ਅਦਾਲਤੀ ਕਾਰਵਾਈ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਪ੍ਰਾਪਤ ਕੀਤਾ । ਉਨ੍ਹਾਂ ਨੇ ਜੱਜਾਂ, ਵਕੀਲਾਂ ਅਤੇ ਹੋਰ ਅਦਾਲਤੀ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਕੰਵਲਜੀਤ ਸਿੰਘ ਬਾਜਵਾ, ਕਿਰਨ ਜੋਤੀ ਅਤੇ ਹੋਰ ਅਦਾਲਤੀ ਅਧਿਕਾਰੀਆਂ ਵਲੋਂ ਸੰਤੁਸ਼ਟੀਜਨਕ ਉੱਤਰ ਦਿੱਤੇ ਗਏ। ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿਦਿਅਕ ਦੌਰੇ ਵਿਦਿਆਰਥੀਆਂ ਦੀ ਪੁਸਤਕੀ ਸਿੱਖਿਆ ਨੂੰ ਵਿਹਾਰਕ ਅਨੁਭਵ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਕਾਨੂੰਨੀ ਜਾਗਰੂਕਤਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ । ਅੰਤ ਵਿੱਚ ਅਕਾਲ ਅਕੈਡਮੀ ਢੋਟੀਆਂ ਵਲੋਂ ਜੱਜ ਸਾਹਿਬਾਨ ਅਤੇ ਸਮੂਹ ਅਦਾਲਤੀ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਅਣ-ਅਧਿਕਾਰਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਓ ਕੇਂਦਰ ’ਤੇ ਛਾਪੇਮਾਰੀ ਅਗਲੀ ਖ਼ਬਰ ਫਰੀਡਮ ਫਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।