11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਾਬਕਾ ਵਿਧਾਇਕ ਭਲਾਈਪੁਰ ਤੇ ਪ੍ਰਦੀਪ ਭਲਾਈਪੁਰ ਵਲੋਂ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨਾਲ ਮੁਲਾਕਾਤ

ਅਜੀਤ ਡੈਸਕ 12-07-2026
ਮੀਆਂਵਿੰਡ, 11 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਅਤੇ ਨਵੇਂ ਬਣੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਵੇਂ ਬਣੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਯੂਥ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਫੋਨ ’ਤੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਨੇ ਦੱਸਿਆ ਕਿ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਵਰਗੇ ਤਜਰਬੇਕਾਰ ਆਗੂਆਂ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣਾ ਹੈ। ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਇੰਚਾਰਜ ਭੁਪੇਸ਼ ਬਘੇਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ 6 ਹਲਕਿਆਂ ਅੰਦਰ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਕ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਜਰਮਨਜੀਤ ਸਿੰਘ ਢਿੱਲੋਂ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਬਲਾਕ ਪ੍ਰਧਾਨ ਸੁਖਦੀਪ ਸਿੰਘ ਸਾਹ, ਰੁਪਿੰਦਰ ਕੰਗ, ਅਰਸ਼ ਬਲ, ਪ੍ਰਭ ਥੋਥੀਆਂ, ਹੈਪੀ ਟੋਂਗ, ਪ੍ਰਿੰਸ ਬਿਆਸ, ਨੌਬੀ ਗਿੱਲ, ਅਰਸ਼ ਭਲਾਈਪੁਰ, ਜੁਗਰਾਜ ਚੀਮਾਂ, ਬਾਜ ਭਲਾਈਪੁਰ, ਜੈਜੀ ਬਾਠ, ਸਾਬੀ ਨਿੱਝਰ, ਵਿੱਕੀ ਰਈਆ, ਸ਼ਮਸ਼ੇਰ ਸਿੰਘ ਗਿੱਲ, ਪਿੰਕੂ ਕੌੜਾ, ਇੰਦਰਜੀਤ ਸਿੰਘ ਸ਼ਾਹ, ਜੱਗਾ ਉੱਪਲ, ਗੁਰਦੀਪ ਸਿੰਘ ਗਗੜੇਵਾਲ, ਚੇਅਰਮੈਨ ਰਣਜੀਤ ਸਿੰਘ ਭੋਰਛੀ, ਸਾਬਕਾ ਸਰਪੰਚ ਲਖਵਿੰਦਰ ਸਿੰਘ ਭਿੰਡਰ, ਪੀਏ ਜਗਦੀਪ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਮੀਰੀ-ਪੀਰੀ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ‘ਸਤਲੁਜ’ ਫ਼ਿਲਮ ਦਿਖਾਈ ਅਗਲੀ ਖ਼ਬਰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਸਰਕਾਰ ਦੇ ਫੁਰਮਾਨ ਨੂੰ ਲੈ ਕੇ ਅਧਿਆਪਕਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।