11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨਸ਼ੀਲੇ ਪਦਾਰਥਾਂ ਅਤੇ 3 ਮੈਗਜ਼ੀਨ, 31 ਕਾਰਤੂਸ ਸਮੇਤ 4 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 12-07-2026
ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)—ਡੀ.ਜੀ.ਪੀ ਗੌਰਵ ਯਾਦਵ ਵਲੋਂਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਇਨ੍ਹਾਂ ਟੀਮਾਂ ਵਲੋਂ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 637 ਗ੍ਰਾਮ ਹੈਰੋਇਨ, 3 ਮੈਗਜੀਨ ਅਤੇ 31 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਬ ਡਵੀਜਨ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਰਜਿੰਦਰ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਗੰਡੀਵਿੰਡ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਪੁਲਿਸ ਨੇ ਗਸ਼ਤ ਦੌਰਾਨ ਸੰਦੀਪ ਸਿੰਘ ਉਰਫ਼ ਸਾਬਾ ਪੁੱਤਰ ਚਰਨ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ਼ ਲੱਭਾ ਪੁੱਤਰ ਬਲਵਿੰਦਰ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ.ਵਲੋਂ ਪਿੰਡ ਵਾਂ ਤਾਰਾ ਸਿੰਘ ਵਿਚ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੌਰਾਨ 623 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸਦੇ ਨਾਲ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ.ਵਲੋਂ ਪਿੰਡ ਵਾਂ ਤਾਰਾ ਸਿੰਘ ਵਿਚ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੌਰਾਨ 3 ਮੈਗਜ਼ੀਨ, 10 ਜਿੰਦਾ ਰੌਂਦ 9 ਐਮ.ਐਮ. ਅਤੇ 21 ਜਿੰਦਾ ਰੌਂਦ 7.62 ਬੋਰ, ਕੁੱਲ 31 ਜਿੰਦਾ ਰੌਂਦ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਸਬ-ਡਵੀਜ਼ਨ ਪੱਟੀ ਦੇ ਥਾਣਾ ਸਰਹਾਲੀ ਵਲੋਂ ਜਗਰੂਪ ਸਿੰਘ ਉਰਫ਼ ਗੋਪਾ ਪੁੱਤਰ ਕਰਤਾਰ ਸਿੰਘ ਵਾਸੀ ਗਲੀ ਡਾਕਖਾਨੇ ਵਾਲੀ ਪੱਤੀ ਖਾਨੋਕੀ ਸਰਹਾਲੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਵਲੋਂ ਛਾਪੜੀ ਸਾਹਿਬ ਵਿਖੇ ਜ਼ਰੂਰੀ ਮੀਟਿੰਗ ਅਗਲੀ ਖ਼ਬਰ ਸੰਤ-ਮਹਾਂਪੁਰਖ ਸਮਾਜ ਨੂੰ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੇ - ਭਰੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।