13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਕਾਲੀ ਦਲ (ਬ) ਵਲੋਂ ਹਲਕਾ ਖਡੂਰ ਸਾਹਿਬ ’ਚ ਬੂਥ ਪੱਧਰ ’ਤੇ ਕਮੇਟੀਆਂ ਦਾ ਕੀਤਾ ਜਾ ਰਿਹਾ ਗਠਨ- ਬਿੱਲਾ, ਔਲਖ

ਅਜੀਤ ਡੈਸਕ 14-07-2026

 ਗੋਇੰਦਵਾਲ ਸਾਹਿਬ, 13 ਜੁਲਾਈ (ਸਕੱਤਰ ਸਿੰਘ ਅਟਵਾਲ)- ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਸਥਾਨਕ ਪੱਧਰ ’ਤੇ ਸਰਕਲ ਗੋਇੰਦਵਾਲ ਸਾਹਿਬ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣ ਅਤੇ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਅਤੇ ਸੀਨੀਅਰ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ’ਤੇ 11 ਮੈਂਬਰੀ ਕਮੇਟੀਆਂ ਤਿਆਰ ਕੀਤੀਆਂ ਜਾਣ, ਤਾਂ ਜੋ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ, ਪਾਰਟੀ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਵਿਚ ਟਕਸਾਲੀ ਆਗੂ, ਇਮਾਨਦਾਰ, ਸਰਗਰਮ ਅਤੇ ਜ਼ਿੰਮੇਵਾਰ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਝੂਠੀ ਬਿਆਨਬਾਜ਼ੀ ਦਾ ਸਾਹਮਣਾ ਕੀਤਾ ਜਾ ਸਕੇ, ਸੂਬੇ ਵਿਚਲੀ ਸਰਕਾਰ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਹੋਰੀਆ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਬੀ.ਸੀ. ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐਸ.ਈ. ਵਿੰਗ ਦੇ ਪ੍ਰਧਾਨ ਕਸਮੀਰ ਸਿੰਘ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਦਲਜੀਤ ਸਿੰਘ ਵਿਰਕ, ਦਵਿੰਦਰ ਸਿੰਘ ਮੈਨੇਜ਼ਰ, ਮੱਸਾ ਸਿੰਘ, ਸੁਖਬੀਰ ਸਿੰਘ ਗੋਇੰਦਵਾਲ ਸਾਹਿਬ, ਆਈ.ਟੀ. ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਸ਼ੈਲੀ, ਨੰਬਰਦਾਰ ਅਮਰਜੀਤ ਸਿੰਘ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਸਾਇਟੀ ਨੇ ਕਰਵਾਏ ਧਾਰਮਿਕ ਮੁਕਾਬਲੇ ਅਗਲੀ ਖ਼ਬਰ ਦਾਜ ਦੀ ਖਾਤਰ ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।