13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਇਨਰਵੀਲ ਕਲੱਬ ਤਰਨ ਤਾਰਨ ਦੇ ਕਾਰਜਕਾਰਨੀ ਮੈਂਬਰਾਂ ਦੀ ਚੋਣ

ਅਜੀਤ ਡੈਸਕ 14-07-2026

 ਤਰਨ ਤਾਰਨ, 13 ਜੁਲਾਈ (ਇਕਬਾਲ ਸਿੰਘ ਸੋਢੀ)– ਇਨਰਵੀਲ ਕਲੱਬ ਤਰਨ ਤਾਰਨ ਦੀ ਜਨਰਲ ਬਾਡੀ ਮੀਟਿੰਗ ਸਾਲ 26-27 ਲਈ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਗਈ । ਕਲੱਬ ਦੇ ਸਾਬਕਾ ਪ੍ਰਧਾਨ ਡਾ. ਸੁਖਬੀਰ ਕੌਰ ਨੇ ਕਲੱਬ ਦੇ ਸਮੂਹ ਮੈਂਬਰਾਂ ਦਾ ਉਨ੍ਹਾਂ ਨੂੰ ਸੌਂਪੇ ਗਏ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪਿਆਰ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ । ਨਵੀਂ ਟੀਮ ਦੀ ਸਥਾਪਨਾ ਡਾ. ਰਮਨ ਦੁਆ ਨੂੰ ਨਵੇਂ ਪ੍ਰਧਾਨ, ਡੀ.ਕੇ. ਮਾਹੀਆ ਨੂੰ ਸਕੱਤਰ, ਡਾ. ਮੋਨਿਕਾ ਗੁਪਤਾ ਨੂੰ ਆਈ.ਐਸ.ਓ., ਪੁਸ਼ਪਿੰਦਰ ਸਡਾਨਾ ਨੂੰ ਖਜ਼ਾਨਚੀ ਅਤੇ ਪੁਸ਼ਪਿੰਦਰ ਲਹਿਰੀ ਸੰਪਾਦਕ ਚੁਣੇ ਗਏ । ਇਸ ਮੌਕੇ ਬੋਲਦਿਆਂ ਨਵ ਨਿਯੁਕਤ ਪ੍ਰਧਾਨ ਡਾ. ਰਮਨ ਦੁਆ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਆਪਣੀ ਨਵੀਂ ਟੀਮ ਅਤੇ ਕਲੱਬ ਦੇ ਮੈਂਬਰਾਂ ਦੇ ਨਾਲ ਕਮਿਊਨਿਟੀ ਆਊਟਰੀਚ ਪ੍ਰੋਗਰਾਮਾਂ ’ਤੇ ਧਿਆਨ ਕੇਂਦ੍ਰਤ ਕਰਦੇ ਹੋਏ ਇਕ ਬਿਹਤਰ ਸੰਸਾਰ ਲਈ ਕੰਮ ਕਰਨ ਦਾ ਵਾਅਦਾ ਕੀਤਾ । ਇਸ ਮੌਕੇ ਡਾ. ਬਲਜੀਤ ਕੌਰ, ਸੰਧਿਆ ਸੂਦ, ਹਰਜੀਤ ਚਾਵਲਾ, ਡਾ. ਹਰਸਿਮਰਨ, ਡਾ. ਮਾਨਵ, ਨਰਿੰਦਰ ਕੌਰ, ਗੁਰਮੀਤ ਕੌਰ, ਸ਼੍ਰੀਮਤੀ ਪੰਨੂੰ, ਮੈਡਮ ਅਤੇ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ ।

ਪਿਛਲੀ ਖ਼ਬਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਵਲੋਂ ਐੱਸ.ਆਈ.ਆਰ. ਸੰਬੰਧੀ ਲਗਾਏ ਕੈਂਪਾਂ ਦਾ ਨਿਰੀਖਣ ਅਗਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਸਾਇਟੀ ਨੇ ਕਰਵਾਏ ਧਾਰਮਿਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।