10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਰਵਿੰਦਰ ਸਿੰਘ ਦੀ ਮੌਤ ’ਤੇ ਰਮਨਦੀਪ ਸਿੰਘ ਭਰੋਵਾਲ ਨੇ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੇ ਪਿੰਡ ਫਤਿਆਬਾਦ ਦੇ ਵਸਨੀਕ ਪਰਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਸਿੰਘ ਭਰੋਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਰੋਵਾਲ ਨੇ ਸਵਰਗਵਾਸੀ ਪਰਵਿੰਦਰ ਸਿੰਘ ਦੇ ਪਿਤਾ ਅਜੀਤ ਸਿੰਘ ਪ੍ਰਧਾਨ, ਸੁਖਮਨੀ ਸੁਸਾਇਟੀ ਫਤਿਆਬਾਦ ਅਤੇ ਉਨ੍ਹਾਂ ਦੇ ਪੁੱਤਰ ਹਰਕੀਰਤ ਸਿੰਘ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਇਸ ਅਸਹਿਣਯੋਗ ਦੁੱਖ ਦੀ ਘੜੀ ਵਿਚ ਉਹ ਅਤੇ ਭਾਰਤੀ ਜਨਤਾ ਪਾਰਟੀ ਦਾ ਸਮੂਹ ਪਰਿਵਾਰ ਦੁਖੀ ਪਰਿਵਾਰ ਦੇ ਨਾਲ ਖੜ੍ਹਾ ਹੈ। ਭਰੋਵਾਲ ਨੇ ਕਿਹਾ ਕਿ ਜਦੋ ਮਾਪੇ ਬੁਢਾਪੇ ’ਚ ਹੁੰਦੇ ਤਾਂ ਨੋਜਵਾਨ ਪੁੱਤਰ ਦੀ ਮੌਤ ਜਿੰਦਗੀ ’ਚ ਹਨੇਰਾ ਕਰ ਦਿੰਦੀ ਹੈ ਪਰ ਅਜੀਤ ਸਿੰਘ ਤੇ ਸਮੂਹ ਪਰਿਵਾਰ ਗੁਰਬਾਣੀ ਨਾਲ ਜੁੜਿਆ ਹੋਣ ਕਾਰਨ ਇਸ ਅਸਹਿ ਦੁੱਖ ਨੂੰ ਸਹਿਜਤਾ ਨਾਲ ਝੱਲ ਰਹੇ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਅਪਾਰ ਦੁੱਖ ਨੂੰ ਸਹਿਣ ਦਾ ਬਲ ਅਤੇ ਹੌਸਲਾ ਬਖਸ਼ਣ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਟੀਟੂ, ਠੇਕੇਦਾਰ ਸੁਖਜਿੰਦਰ ਸਿੰਘ , ਰਾਜਵਿੰਦਰ ਸਿੰਘ ਧੂੰਦਾ, ਸਰਬਜੋਤ ਸਿੰਘ ਸੰਧਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਐਨ.ਐਸ.ਐਸ. ਵਲੰਟੀਅਰਾਂ ਨੂੰ ਭੁਚਾਲ ਆਫ਼ਤ ਪ੍ਰਬੰਧਨ ਅਤੇ ਰਾਹਤ-ਬਚਾਅ ਦੀ ਦਿੱਤੀ ਵਿਹਾਰਕ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।