10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਿੰਡ ਭੂਰੇ ਗਿੱਲ ਵਿਖੇ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕੀਤੀ ਵਰਕਰ ਮਿਲਣੀ

ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਗਿੱਲ ਵਿਖੇ ਕੁਲਵੰਤ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਅਕਾਲੀ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਰਹੇ। ਆਪਣੇ ਸੰਬੋਧਨ ਦੌਰਾਨ ਬੀਬਾ ਰਮਨਦੀਪ ਕੌਰ ਸੇਰੋਂ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪਿੰਡ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਸਿਰਫ਼ ਗਲੀਆਂ-ਨਾਲੀਆਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਬਿਹਤਰ ਸਿਹਤ ਸਹੂਲਤਾਂ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ, ਆਧੁਨਿਕ ਤਕਨਾਲੋਜੀ ਨਾਲ ਖੇਤੀ ਨੂੰ ਜੋੜਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸੋਚ ਬਦਲਣ ਦਾ ਹੈ। ਜੇਕਰ ਹਲਕਾ ਖਡੂਰ ਸਾਹਿਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਦੇਣਗੇ ਤਾਂ ਉਨ੍ਹਾਂ ਦਾ ਚੁਣਿਆ ਨੁਮਾਇੰਦਾ ਹਲਕੇ ਦੇ ਲੋਕਾਂ ਦੇ ਹੱਕਾਂ ਲਈ ਕੰਮ ਕਰੇਗਾ ਅਤੇ ਹਲਕੇ ਦੇ ਵਿਕਾਸ ਨੂੰ ਪਹਿਲ ਦੇਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਸਿਕੰਦਰ ਸਿੰਘ ਵਰਾਣਾ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ ਮਾਨੋਚਾਹਲ, ਅਕਾਸ਼ਦੀਪ ਸਿੰਘ ਸ਼ੇਖ, ਸਰਵਣ ਸਿੰਘ ਸੁਲਤਾਨਵਿੰਡ, ਸਾਹਿਲਪ੍ਰੀਤ ਸਿੰਘ ,ਸੁਖਦੇਵ ਸਿੰਘ, ਜਰਨੈਲ਼ ਸਿੰਘ ਰਾਜਪੂਤ, ਗੁਰਜੀਤ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ ਸ਼ਾਹ, ਕਰਮ ਸਿੰਘ ਸ਼ਾਹ, ਬਲਵਿੰਦਰ ਸਿੰਘ, ਮੁਖਤਾਰ ਸਿੰਘ,ਨਿਰਵੈਲ ਸਿੰਘ, ਕਰਮਜੀਤ ਸਿੰਘ, ਧਰਮਿੰਦਰ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ, ਸੋਨੂੰ ਸ਼ਾਹ ਜੀਓਬਾਲਾ, ਰਣਜੀਤ ਸਿੰਘ ਸਰਪੰਚ ਡਿਆਲ, ਮਨਜਿੰਦਰ ਸਿੰਘ ਜੀਓਬਾਲਾ, ਰਾਣਾ ਮੰਮਣਕੇ, ਸੁਖਵੰਤ ਸਿੰਘ ਗੁਲਾਲੀਪੁਰ, ਜਗਰੂਪ ਸਿੰਘ ਸਰਪੰਚ ਸ਼ਹਿਬਾਜ਼ਪੁਰ, ਸੁਖਵਿੰਦਰ ਸਿੰਘ ਗੁਲਾਲੀਪੁਰ, ਰਵਿੰਦਰ ਸਿੰਘ ਪੰਨੂ, ਸੁਖਪਾਲ ਸਿੰਘ, ਸੁੱਖ ਆੜ੍ਹਤੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 21 ਤੋਂ 23 ਅਗਸਤ ਤੱਕ ਸੁਪਰੀਮ ਕੋਰਟ ਵਿਖੇ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜੱਜ ਕੰਵਲਜੀਤ ਸਿੰਘ ਬਾਜਵਾ ਅਗਲੀ ਖ਼ਬਰ ਪਿੰਡ ਬਾਠ ਕਲਾਂ ’ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।