10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ - ਘਰ ਪਹੁੰਚਾਇਆ ਜਾਵੇਗਾ- ਬਿੱਟੂ

ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)–ਪਿੰਡ ਸ਼ੇਖਚੱਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਪੰਚ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਪੰਜਾਬ ਵਿਚ ਬਣੀ ਹੈ, ਉਦੋਂ ਤੋਂ ਹੀ ਲੋਕਾਂ ਨੂੰ ਸੁੱਖ ਸਹੂਲਤਾਂ ਮਿਲ ਰਹੀਆਂ ਹਨ, ਉਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ, ਨਸ਼ਾਖੋਰੀ, ਗੈਂਗਸਟਰਵਾਦ ਨੂੰ ਜੜੋ ਖਤਮ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਸਕੀਮਾਂ ਚਲਾ ਕੇ ਰੁਜਗਾਰ ਪ੍ਰਦਾਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਕੈਟਾਗਿਰੀ ਨਾਲ ਸੰਬੰਧਿਤ ਮਹਿਲਾਵਾਂ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮਹਿਲਾਵਾਂ ਵੀ ਖੁਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਅਤੇ ਵਿਕਾਸ ਲਈ ਸੋਚਿਆ ਜਦਕਿ ਬਾਕੀ ਰਵਾਇਤੀ ਪਾਰਟੀਆਂ ਨੇ ਪੰਜਾਬ ਵਿਚ ਰਾਜ ਕਰਕੇ ਸਿਰਫ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਪਿੰਡ ਵਾਸੀਆਂ ਨੇ ਭੁਪਿੰਦਰ ਸਿੰਘ ਬਿੱਟੂ ਨੂੰ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਪਰਮਿੰਦਰ ਸਿੰਘ ਚਾਚਾ, ਗੁਰਸ਼ਰਨਜੀਤ ਸਿੰਘ ਮੈਂਬਰਸ, ਪ੍ਰਧਾਨ ਅਮਰਜੀਤ ਸਿੰਘ, ਮੱਸਾ ਸਿੰਘ, ਸਤਨਾਮ ਸਿੰਘ, ਦਇਆ ਸਿੰਘ, ਖਜਾਨ ਸਿੰਘ, ਦਿਲਬਾਗ ਸਿੰਘ ਵਿਰਕ, ਹਰਪਾਲ ਸਿੰਘ ਸਰਪੰਚ, ਪਰਮਜੀਤ ਸਿੰਘ ਸੰਧੂ, ਹਰਜੀਤ ਸਿੰਘ ਰੰਧਾਵਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੂੰਹ ’ਚ ਅਲਸਰ ਕਈ ਗੰਭੀਰ ਬਿਮਾਰੀਆਂ ਦਾ ਹੋ ਸਕਦਾ ਸੰਕੇਤ - ਡਾ. ਰੰਧਾਵਾ ਅਗਲੀ ਖ਼ਬਰ ਝਬਾਲ ਖਾਮ ਦੇ ਪੰਚਾਇਤੀ ਛੱਪੜ ’ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।