10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਨਿਯੁਕਤੀਆਂ, ਗੁਰਵਿੰਦਰ ਸਿੰਘ ਝੰਡੇਰ ਤੇ ਜੁਗਰਾਜ ਸਿੰਘ ਉਦੋਨੰਗਲ ਅੰਮ੍ਰਿਤਸਰ ਦਿਹਾਤੀ ਦੇ ਯੂਥ ਪ੍ਰਧਾਨ ਨਿਯੁਕਤ

ਅਜੀਤ ਡੈਸਕ 15-07-2026
ਮਜੀਠਾ, 14 ਜੁਲਾਈ (ਜਗਤਾਰ ਸਿੰਘ ਸਹਿਮੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਚ ਯੂਥ ਵਿੰਗ ਲਈ ਦੋ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਦੇ ਚਲਦਿਆਂ ਪਾਰਟੀ ਵਲੋਂ ਗੁਰਵਿੰਦਰ ਸਿੰਘ ਝੰਡੇਰ ਅਤੇ ਜੁਗਰਾਜ ਸਿੰਘ ਉਦੋਨੰਗਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਮੀਡੀਆ ਇੰਚਾਰਜ ਕੰਵਲਜੀਤ ਸਿੰਘ ਸੋਹੀ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸਹਿਮਤੀ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀਆਂ ਗਈਆਂ ਹਨ। ਪਾਰਟੀ ਆਗੂ ਨੇ ਕਿਹਾ ਕਿ ਦੋਵੇਂ ਨੌਜਵਾਨ ਲੰਮੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ, ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਨੌਜਵਾਨਾਂ ਨੂੰ ਸੰਗਠਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਨਵ-ਨਿਯੁਕਤ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਝੰਡੇਰ ਅਤੇ ਜੁਗਰਾਜ ਸਿੰਘ ਉਦੋਨੰਗਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੇ ਭਰੋਸੇ ‘ਤੇ ਪੂਰੀ ਤਨਦੇਹੀ ਨਾਲ ਖਰੇ ਉਤਰਣਗੇ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਸੀ.ਐੱਚ.ਸੀ. ਕੈਰੋਂ ਵਿਖੇ ਵਿਸ਼ਵ ਆਬਾਦੀ ਦਿਵਸ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।