15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਐਸ.ਆਈ.ਆਰ. ਮੁਹਿੰਮ ਤਹਿਤ ਸਰਕਾਰੀ ਸਕੂਲ ਕੋਟਬੁੱਢਾ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਅਜੀਤ ਡੈਸਕ 16-07-2026
ਪੱਟੀ, 15 ਜੁਲਾਈ(ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਐਸ.ਡੀ.ਐਮ. ਪੱਟੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰੀਵਿਜ਼ਨ) ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਐਸ.ਆਈ.ਆਰ. ਮੁਹਿੰਮ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਵੋਟਰ ਸੂਚੀ ਦੀ ਜਾਂਚ ਕਰਵਾ ਕੇ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ੍ਹ ਕੇ ਪਿੰਡ ਦੀਆਂ ਗਲੀਆਂ ਵਿਚ ਰੈਲੀ ਕੱਢੀ ਅਤੇ ਲੋਕਾਂ ਨੂੰ ਵੋਟ ਦੀ ਮਹੱਤਤਾ ਅਤੇ ਵੋਟਰ ਸੂਚੀ ਵਿਚ ਆਪਣੇ ਵੇਰਵੇ ਸਹੀ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਕੱਤਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਅਤੇ ਵੇਰਵੇ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਵੀ ਐਸ.ਆਈ.ਆਰ. ਮੁਹਿੰਮ ਬਾਰੇ ਜਾਣਕਾਰੀ ਦੇਣ ਅਤੇ ਲੋੜ ਪੈਣ ’ਤੇ ਆਪਣੀਆਂ ਵੋਟਾਂ ਸਬੰਧੀ ਸੋਧ ਜ਼ਰੂਰ ਕਰਵਾਉਣ। ਰੈਲੀ ਦਾ ਪ੍ਰਬੰਧ ਸਕੂਲ ਦੇ ਸਵੀਪ ਇੰਚਾਰਜ ਸਤੀਸ਼ ਕੁਮਾਰ ਅਤੇ ਸ੍ਰੀਮਤੀ ਨਿਸ਼ੂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ, ਰਜਨੀ, ਮਨਾਲੀ, ਦਿੱਵਿਆ, ਪੂਨਮ, ਅਸ਼ੀਸ਼ ਵਧਵਾ, ਰੋਜ਼ੀ, ਵਿਕਾਸ, ਗੁਰਪ੍ਰੀਤ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਜਾਣ–ਅਵਤਾਰ ਸਿੰਘ ਬਿੱਲਾ ਸ਼ੇਰੋ ਅਗਲੀ ਖ਼ਬਰ ਮੈਲਬੌਰਨ ਵਿਖੇ ਤੀਆਂ ਦਾ ਤਿਉਹਾਰ ਮਹਿਲਾਵਾਂ ਵਲੋਂ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।