15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਜਾਣ–ਅਵਤਾਰ ਸਿੰਘ ਬਿੱਲਾ ਸ਼ੇਰੋ

ਅਜੀਤ ਡੈਸਕ 16-07-2026
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)-ਪੰਜਾਬ ਵਿਚ ਮੌਨਸੂਨ ਦੀ ਆਮਦ ਅਤੇ ਬਰਸਾਤਾਂ ਦੌਰਾਨ ਦਰਿਆਵਾਂ ਵਿਚ ਵੱਧਦੇ ਪਾਣੀ ਦੇ ਵਹਾਅ ਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਅਤੇ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਦਰਜਨਾਂ ਪਿੰਡ ਬਿਆਸ ਦਰਿਆ ਦੇ ਕੰਢੇ ਵੱਸਦੇ ਹਨ ਅਤੇ ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਵੀ ਦਰਿਆ ਦੇ ਨਾਲ ਲੱਗਦੀ ਹੈ। ਬੀਤੇ ਸਾਲ ਆਏ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ, ਜਿਸ ਕਰਕੇ ਕਈ ਪਰਿਵਾਰ ਅੱਜ ਵੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਅਫ਼ਸੋਸ ਦੀ ਗੱਲ ਹੈ ਕਿ ਪ੍ਰਭਾਵਿਤ ਪਰਿਵਾਰਾਂ ਦੀ ਮੌਜੂਦਾ ਸਰਕਾਰ ਵਲੋਂ ਅਜੇ ਤੱਕ ਢੰਗ ਨਾਲ ਸਾਰ ਨਹੀਂ ਲਈ ਗਈ। ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਜੇਕਰ ਸੰਬੰਧਿਤ ਵਿਭਾਗ ਨਹਿਰਾਂ ਦੀ ਸਮੇਂ ਸਿਰ ਮੁਰੰਮਤ ਅਤੇ ਸੰਭਾਲ ਕਰਨ ਵਿਚ ਹੀ ਅਸਫ਼ਲ ਸਾਬਿਤ ਹੋ ਰਹੇ ਹਨ ਤਾਂ ਹੜ੍ਹਾਂ ਵਰਗੀ ਵੱਡੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਉਨ੍ਹਾਂ ਦੀ ਤਿਆਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬਰਸਾਤਾਂ ਦੇ ਪੂਰੇ ਜ਼ੋਰ ਫੜਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਪ੍ਰਬੰਧਾਂ, ਦਰਿਆਈ ਬੰਨ੍ਹਾਂ ਦੀ ਮਜ਼ਬੂਤੀ, ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਅਤੇ ਐਮਰਜੈਂਸੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮੁੜ ਕਿਸੇ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਗੰਭੀਰ ਮਸਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਪੰਜਾਬ ਦੇ ਰਾਜਪਾਲ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਸਬੰਧਤ ਵਿਭਾਗਾਂ ਤੋਂ ਹੜ੍ਹ ਰੋਕੂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵੇਰਵਾ ਮੰਗਿਆ ਜਾਵੇ ਅਤੇ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ।
ਪਿਛਲੀ ਖ਼ਬਰ ਵਿਜ਼ਡਮ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਐਸ.ਆਈ.ਆਰ. ਮੁਹਿੰਮ ਤਹਿਤ ਸਰਕਾਰੀ ਸਕੂਲ ਕੋਟਬੁੱਢਾ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।