15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਜ਼ਡਮ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਦਾ ਤਗਮਾ

ਅਜੀਤ ਡੈਸਕ 16-07-2026
ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਲਈ ਇਹ ਬਹੁਤ ਹੀ ਮਾਣ ਵਾਲਾ ਪਲ ਸੀ, ਜਦੋਂ ਸਕੂਲ ਦੇ ਹੋਣਹਾਰ ਵਿਦਿਆਰਥੀ ਅੰਗਦ ਸਿੰਘ ਖੇੜਾ, ਜੋ ਕਿ ਸਕੂਲ ਦੇ ਚੇਅਰਮੈਨ ਰਮਨੀਕ ਸਿੰਘ ਖੇੜਾ ਅਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਖੇੜਾ ਦੇ ਪੁੱਤਰ ਹਨ, ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ-ਨਾਲ ਉਨ੍ਹਾਂ ਦੀ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ, ਜਿੱਥੇ ਉਹ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ । ਇਸ ਵਿਸ਼ੇਸ਼ ਪ੍ਰਾਪਤੀ ਦੇ ਸਨਮਾਨ ਵਿਚ ਸਕੂਲ ’ਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ । ਇਸ ਮੌਕੇ ਅੰਗਦ ਸਿੰਘ ਖੇੜਾ ਨੂੰ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ । ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਾਲੀਆਂ ਦੀ ਗੂੰਜ ਨਾਲ ਉਨ੍ਹਾਂ ਦੀ ਇਸ ਸਫਲਤਾ ਦਾ ਸਵਾਗਤ ਕੀਤਾ ਅਤੇ ਇਸ ਮੌਕੇ ਨੂੰ ਯਾਦਗਾਰ ਬਣਾਇਆ । ਇਸ ਮੌਕੇ ਸਕੂਲ ਦੇ ਪ੍ਰਸ਼ਾਸਕ ਸ੍ਰੀਮਤੀ ਸ਼ਵੇਤਾ ਸਹਿਗਲ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਲੀਨ ਕੌਰ ਨੇ ਅੰਗਦ ਸਿੰਘ ਖੇੜਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਉਤਮ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲੇ ਲਈ ਵੀ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਨਿਯਮਿਤ ਭਾਗ ਲੈਣ ਨਾਲ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਉੱਤਮਤਾ ਦੀ ਭਾਵਨਾ ਵਿਕਸਿਤ ਹੁੰਦੀ ਹੈ।
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਲਿਆ ਭਾਗ ਅਗਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਜਾਣ–ਅਵਤਾਰ ਸਿੰਘ ਬਿੱਲਾ ਸ਼ੇਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।