11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਫੈਕਟਰੀ ’ਚੋਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 18-07-2026
ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਫੈਕਟਰੀ ਵਿਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਸ਼ੀਸ਼ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਬਾਜੀਗਰ ਮੁਹੱਲਾ ਗੋਇੰਦਵਾਲ ਨੇ ਬੰਦ ਪਈ ਫੈਕਟਰੀ ਵਿਚੋਂ ਚੋਰੀ ਕਰ ਰਿਹਾ ਸੀ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਇਕ ਗੀਜਰ, ਪਾਇਪਾਂ ਤੇ ਬਿਜਲੀ ਦੀਆਂ ਤਾਰਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੈਟਰੋਲ ਪੰਪ ਕਰਿੰਦੇ ਪਾਸੋਂ ਲੁੱਟ-ਖੋਹ ਦੌਰਾਨ ਲੁਟੇਰਿਆਂ ਨੇ ਗੋਲੀ ਚਲਾ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।