11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੈਟਰੋਲ ਪੰਪ ਕਰਿੰਦੇ ਪਾਸੋਂ ਲੁੱਟ-ਖੋਹ ਦੌਰਾਨ ਲੁਟੇਰਿਆਂ ਨੇ ਗੋਲੀ ਚਲਾ ਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 18-07-2026
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਹਹਾਲੀ ਦੀ ਪੁਲਿਸ ਨੇ ਇਕ ਪੈਟਰੋਲ ਕਰਿੰਦੇ ਪਾਸੋਂ ਲੁੱਟ-ਖੋਹ ਕਰਕੇ ਉਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਅਣਪਛਾਤੇ ਨੌਜਵਾਨਾਂ ਨੇ ਸ੍ਰੀ ਗੁਰੂ ਅਮਰਦਾਸ ਫਿਲਿੰਗ ਸਟੇਸਨ ਠੱਠੀਆ ਮਹੰਤਾਂ ’ਤੇ ਲੱਗੇ ਵਰਕਰ ਸੁਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚੌਧਰੀਵਾਲਾ ਪਾਸੋ ਆਪਣੇ ਮੋਟਰਸਾਈਕਲ ਵਿਚ ਪੈਟਰੋਲ ਪਵਾ ਕੇ ਪੈਸੇ ਦੇਣ ਦੀ ਬਜਾਏ ਉਸ ਪਾਸੋ 1900 ਰੁਪਏ ਝਪਟ ਮਾਰ ਕੇ ਮੋਟਰਸਾਈਕਲ ਭਜਾਉਣ ਲੱਗੇ ਤਾਂ ਸੁਰਜੀਤ ਸਿੰਘ ਵਲੋਂ ਉਨ੍ਹਾਂ ਅਣਪਛਾਤੇ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਅਣਪਛਾਤੇ ਨੌਜਵਾਨ ਜਿਨ੍ਹਾਂ ਦੇ ਨਾਂਅ ਗੁਰਦੇਵ ਸਿੰਘ ਉਰਫ ਗੁਰਦੇਵ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਖਾਸੀ ਨੇੜੇ ਬਤਾਲਾ ਸਠਿਆਲਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਅਤੇ ਮਹੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਤਨਾਮ ਨਗਰ ਨੇੜੇ ਗੁਰਦੁਆਰਾ ਭਾਗ ਕੌਰ ਝਬਾਲ ਰੋਡ ਥਾਣਾ ਗੇਟ ਹਕੀਮਾ ਜ਼ਿਲ੍ਹਾ ਅੰਮ੍ਰਿਤਸਰ ਹਨ, ਜਿਨ੍ਹਾਂ ਨੇ ਆਪਣੇ ਦਸਤੀ ਹਥਿਆਰ ਨਾਲ ਮਾਰ ਦੇਣ ਦੀ ਨੀਅਤ ਨਾਲ ਉਸ ਉਪਰ ਫਾਇਰ ਕੀਤੇ, ਜੋ ਸੁਰਜੀਤ ਸਿੰਘ ਦੇ ਲੱਤਾਂ ਵਿਚ ਲੱਗੇ। ਉਸ ਵਲੋ ਰੌਲਾ ਪਾਉਣ ਦੋਵੇਂ ਉਕਤ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਅਸਲੇ ਮੌਕੇ ਤੋਂ ਫਰਾਰ ਹੋ ਗਏ। ਪੈਟਰੋਲ ਪੰਪ ’ਤੇ ਲੱਗੇ ਸੁਰਜੀਤ ਸਿੰਘ ਨੇ ਇਸ ਵਾਰਦਾਤ ਦੇ ਡਰ/ਸਹਿਮ ਕਾਰਨ ਪੁਲਿਸ ਨੂੰ ਹੁਣ ਤੱਕ ਜਾਣਕਾਰੀ ਨਹੀ ਸਕੇ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜਾਅਲੀ ਅਸਲ੍ਹਾ ਲਾਇਸੰਸ ਬਣਾਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫੈਕਟਰੀ ’ਚੋਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।