12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਯੂ.ਕੇ. ਵਿਚ ਪਿੰਡ ਪਿੱਦੀ ਦੀ ਮਾਰੀ ਗਈ ਲੜਕੀ ਦੇ ਪਰਿਵਾਰ ਨਾਲ ਦਲਜੀਤ ਸਿੰਘ ਬਾਜਵਾ ਨੇ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 18-07-2026
ਤਰਨ ਤਰਨ, 17 ਜੁਲਾਈ (ਹਰਿੰਦਰ ਸਿੰਘ)– ਪੰਜਾਬ ਦੀ ਨੌਜਵਾਨ ਪੀੜੀ ਆਪਣੀ ਪੜ੍ਹਾਈ ਪੂਰੀ ਕਰਨ ਜਾਂ ਮਿਹਨਤ ਕਰਕੇ ਮਾਤਾ ਪਿਤਾ ਦੇ ਸਪਣਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵਿਚ ਜਾ ਰਹੇ ਹਨ ਪਰ ਉਥੇ ਪਹਿਲਾਂ ਨੌਜਵਾਨ ਹਾਦਸਿਆਂ ਦਾ ਸ਼ਿਕਾਰ ਹੁੰਦੇ ਸੀ। ਜਦਕਿ ਹੁਣ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਵੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਜੋ ਇਕ ਬੜੀ ਵੱਡੀ ਚਿੰਤਾ ਦਾ ਵਿਸ਼ੇ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਖਡੂਰ ਸਾਹਿਬ ਹਲਕੇ ਤੋਂ ਇੰਚਾਰਜ ਦਲਜੀਤ ਸਿੰਘ ਬਾਜਵਾ ਨੇ ਪਿੰਡ ਪਿੱਦੀ ਦੀ ਰਹਿਣ ਵਾਲੀ ਕਿਰਨਦੀਪ ਕੌਰ ਜਿਸ ਦੀ ਯੂਕੇ ਵਿਚ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਦੇ ਨਾਲ ਹੱਤਿਆ ਕਰ ਦਿੱਤੀ ਗਈ। ਜਿਸਦਾ ਦੁੱਖ ਜਾਹਿਰ ਕਰਨ ਲਈ ਉਕਤ ਆਗੂ ਪੀੜਤ ਪਰਿਵਾਰ ਦੇ ਘਰ ਪਹੁੰਚੇ। ਪਾਰਟੀ ਆਗੂਆਂ ਨੇ ਲੜਕੀ ਦੇ ਪਿਤਾ ਸੁਖਦੇਵ ਸਿੰਘ, ਮਾਂ ਬਲਜੀਤ ਕੌਰ, ਭਰਾ ਮਲਕੀਤ ਸਿੰਘ ਅਤੇ ਜਗਜੀਵਨ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਾਜਵਾ ਨੇ ਕਿਹਾ ਕਿ ਬੀ.ਐਸ.ਸੀ .ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਰਨਦੀਪ ਕੌਰ ਦੋ ਸਾਲ ਪਹਿਲਾਂ ਯੂਕੇ ਗਈ ਸੀ। ਬੜੀ ਮੁਸ਼ਕਿਲ ਦੇ ਨਾਲ ਪਰਿਵਾਰ ਵਲੋਂ ਉਸਦੀ ਪੜ੍ਹਾਈ ਅਤੇ ਵਿਦੇਸ਼ ਵਿਚ ਰਹਿਣ ਲਈ ਕਈ ਸੁਪਨੇ ਸੰਜੋਏ ਹੋਏ ਸੀ। ਪਰ ਅੱਜ ਕੱਲ ਹੁਣ ਵਿਦੇਸ਼ਾਂ ਵਿਚ ਵੀ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਬਾਜਵਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀ ਘਟਨਾਵਾਂ ਦੇ ਵੱਲ ਸਖਤ ਧਿਆਨ ਦੇਣ ਤਾਂ ਜੋ ਵਿਦੇਸ਼ਾਂ ਵਿਚ ਨੌਜਵਾਨਾਂ ਦੀ ਹੋ ਰਹੀ ਨਸਲਕੁਸੀ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਮ੍ਰਿਤਕ ਲੜਕੀ ਦੀ ਲਾਸ਼ ਨੂੰ ਭਾਰਤ ਲਿਆਉਣ ਵਿਚ ਪਹਿਲ ਕਦਮੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ਤਾਂ ਕਿ ਕਿਰਨਦੀਪ ਕੌਰ ਦੇ ਹਥਿਆਰਾਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਮਿਲ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਮਾਝਾ ਜੌਨ ਦੇ ਜਥੇਬੰਦਕ ਸਕੱਤਰ ਜਸਬੀਰ ਸਿੰਘ ਬੱਚੜੇ, ਪੀਏ ਬਲਜੀਤ ਸਿੰਘ ਗਿੱਲ, ਕਮਲਦੀਪ ਸਿੰਘ ਬਾਜਵਾ, ਰੋਬਿਨ ਗਿੱਲ, ਬਿਕਰਮਜੀਤ ਸਿੰਘ ਗਿੱਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਹਰੀਕੇ ਪੱਤਣ ਵਿਖੇ ਭਾਈ ਖਾਲੜਾ ਦੀਆਂ ਤਸਵੀਰਾਂ ਨਾਲ ‘ਸ਼ਹੀਦੀ ਪੱਤਣ’ ਲਿਖ ਕੇ ਲਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।