15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 19-07-2026
ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)– ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਪੋਲਿੰਗ ਬੂਥਾਂ ‘ਤੇ 19 ਜੁਲਾਈ 2026 ਦਿਨ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਨਿੱਜੀ ਤੌਰ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ (ਐਨਿਊਮੀਰੇਸ਼ਨ) ਫਾਰਮ ਭਰਨ ਤੇ ਜਮ੍ਹਾ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਬੀ.ਐਲ.ਓਜ਼ ਨੇ ਗਣਨਾ ਫਾਰਮ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਹੈ, ਉਹ ਬੀ.ਐਲ.ਏਜ਼ ਨਾਲ ਮੀਟਿੰਗਾਂ ਅਤੇ ਤਰੁੱਟੀਆਂ ਨੂੰ ਦੂਰ ਕਰਨ ‘ਤੇ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ’ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਡਿਜੀਟਾਈਜ਼ੇਸ਼ਨ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣ। ਜਿਹੜੇ ਬੂਥਾਂ ’ਤੇ ਫਾਰਮਾਂ ਦੀ ਪ੍ਰਾਪਤੀ ਅਜੇ ਬਾਕੀ ਹੈ, ਉਥੇ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ਦੋਵੇਂ ਕੰਮ ਸਮਾਨ ਤਰਜੀਹ ਨਾਲ ਨੇਪਰੇ ਚਾੜ੍ਹੇ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ 19 ਜੁਲਾਈ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਗਣਨਾ ਫਾਰਮ ਜਮ੍ਹਾ ਕਰਵਾਉਣ ਅਤੇ ਇਸ ਅਹਿਮ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਇਸ ਵਿਸ਼ੇਸ਼ ਕੈਂਪ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਇਨ੍ਹਾਂ ਵਿਸ਼ੇਸ਼ ਕੈਂਪਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਡਾ. ਕਰਨਵੀਰ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖੇਮਕਰਨ ਜਗਦੀਪ ਸਿੰਘ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪੱਟੀ ਅਮਨਦੀਪ ਨੇ ਆਪਣੇ-ਆਪਣੇ ਚੋਣ ਹਲਕਿਆਂ ਦੇ ਏ.ਈ.ਆਰ.ਓਜ਼, ਸੈਕਟਰ ਅਫਸਰਾਂ, ਬੀ.ਐਲ.ਓਜ਼ ਅਤੇ ਹੋਰਨਾਂ ਸਬੰਧਿਤ ਅਧਿਕਾਰੀਆਂ ਨੂੰ ਇਸ ਮਹੱਤਵਪੂਰਨ ਕਾਰਜ ਨੂੰ ਪੂਰੀ ਮਿਹਨਤ ਅਤੇ ਪ੍ਰਤੀਬੱਧਤਾ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਹਰ ਮੋੜ ’ਤੇ ਸਿਆਸਤ ਅਤੇ ਸੰਵਿਧਾਨ ਦਾ ਕਤਲ ਕੀਤਾ - ਸਾਬਕਾ ਵਿਧਾਇਕ ਗਿੱਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ - ਔਲਖ, ਲਾਹੌਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।