15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਟਕਸਾਲੀ ਅਕਾਲੀ ਆਗੂਆਂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 19-07-2026
ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ ਕੱਦਗਿੱਲ ਅਤੇ ਜਥੇਦਾਰ ਸਿਕੰਦਰ ਸਿੰਘ ਖੱਬੇ ਡੋਗਰਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਵਿਸਥਾਰ ਦੇਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਜਸਵੰਤ ਸਿੰਘ ਜੱਟਾ ਕੱਦਗਿੱਲ ਅਤੇ ਜਥੇਦਾਰ ਸਿਕੰਦਰ ਸਿੰਘ ਖੱਬੇ ਡੋਗਰਾ ਨੇ ਕਿਹਾ ਕਿ ਜੇਕਰ ਹਲਕਾ ਖਡੂਰ ਸਾਹਿਬ ਦੀ ਤਰੱਕੀ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਲੋਕਾਂ ਨੂੰ ਸੂਝਵਾਨ, ਇਮਾਨਦਾਰ ਅਤੇ ਨੌਜਵਾਨ ਲੀਡਰਸ਼ਿਪ ਦਾ ਸਾਥ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਦਿਨੋ-ਦਿਨ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਸ ਮੌਕੇ ਹਰਪ੍ਰੀਤ ਸਿੰਘ ਖੱਬੇ ਡੋਗਰਾ, ਯੂਥ ਵਿੰਗ ਪ੍ਰਧਾਨ ਮਹਿਲ ਸਿੰਘ ਜੋਧਪੁਰ, ਲਖਵਿੰਦਰ ਸਿੰਘ ਲੱਖਾ (ਮੈਂਬਰ), ਜਗਦੀਪ ਸਿੰਘ ਮਿੰਟੂ, ਜਗਰੂਪ ਸਿੰਘ ਕੱਦਗਿੱਲ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਝੈਲ ਇਕੱਠ ਦੀ ਸਫ਼ਲਤਾ ਮਗਰੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਧੰਨਵਾਦ ਦੌਰਾ ਜਾਰੀ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।