15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਤਰਕਸ਼ੀਲ਼ ਸੁਸਾਇਟੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੋ ਮੰਗ ਪੱਤਰ ਸੌਂਪੇ

ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਸਮੁੱਚੇ ਪੰਜਾਬ ’ਚ ਵਿਗਿਆਨਕ ਚੇਤਨਾ ਦੀ ਲਹਿਰ ਨੂੰ ਹੋਰ ਵਿਕਸਤ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਮਾਝਾ ਜ਼ੋਨ ਦੀਆਂ ਅੰਮ੍ਰਿਤਸਰ, ਗੋਪਾਲਪੁਰਾ-ਮੱਜਵਿੰਡ, ਜੰਡਿਆਲਾ ਅਤੇ ਖਿਲਚੀਆਂ ਇਕਾਈਆਂ ਵਲੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੂੰ ਦੋ ਮੰਗ ਪੱਤਰ ਸੌਂਪੇ ਗਏ। ਇਸ ਵਫ਼ਦ ਵਿਚ ਸ਼ਾਮਿਲ ਤਰਕਸ਼ੀਲ਼ ਆਗੂਆਂ ਸੁਮੀਤ ਸਿੰਘ ਅੰਮ੍ਰਿਤਸਰ, ਮੁਖਤਿਆਰ ਗੋਪਾਲਪੁਰਾ, ਜਸਪਾਲ ਬਾਸਰਕਾ, ਪ੍ਰਿੰ. ਮੇਲਾ ਰਾਮ, ਸਿਮਰਜੀਤ ਕੌਰ, ਹਰੀਕ੍ਰਿਸ਼ਨ ਅਤੇ ਸੁਰੇਸ਼ ਪਠਾਣੀਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਤ ਕਰਨ ਲਈ ਸਿੱਖਿਆ ਸਿਲੇਬਸ ਵਿਚ ਸੰਵਿਧਾਨ ਦੀ ਧਾਰਾ 51-ਏ (ਐੱਚ) ਅਤੇ ਡਰੱਗਜ਼ ਤੇ ਮੈਜਿਕ ਰੈਮਡੀਜ਼ ਇਤਰਾਜ਼ਯੋਗ ਇਸ਼ਤਿਹਾਰਬਾਜ਼ੀ ਐਕਟ 1954 ਨੂੰ ਸ਼ਾਮਿਲ ਕੀਤਾ ਜਾਵੇ । ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਦੂਜੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਦੀ ਕੇਬਲ ਟੈਲੀਵਿਜ਼ਨ ਨੈੱਟਵਰਕ ਰੂਲਜ਼ 1994 ਅਤੇ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਨਿਯਮ 2000 ਨੂੰ ਲਾਗੂ ਕਰਨ ਹਿਤ ਡਿਪਟੀ ਕਮਿਸ਼ਨਰ ਦੀ ਚੇਅਰਮੈਨਸ਼ਿਪ ਹੇਠ ਸਥਾਪਤ ਕੀਤੀਆਂ ਗਈਆਂ ਜ਼ਿਲ੍ਹਾ ਪੱਧਰੀ ਮਾਨੀਟਰਿੰਗ ਕਮੇਟੀਆਂ ਵਿਚ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਦੋ ਪ੍ਰਤੀਨਿਧਾਂ ਨੂੰ ਨਾਮਜ਼ਦ ਕਰਕੇ ਗੈਰ- ਸਰਕਾਰੀ ਮੈਂਬਰ ਵਜੋਂ ਯੋਗ ਨੁਮਾਇੰਦਗੀ ਦਿੱਤੀ ਜਾਵੇ । ਤਰਕਸ਼ੀਲ਼ ਆਗੂਆਂ ਇਹ ਵੀ ਮੰਗ ਕੀਤੀ ਕਿ ਭੋਲੇ ਭਾਲੇ ਲੋਕਾਂ ਨੂੰ ਜਾਦੂ ਟੂਣਿਆਂ, ਧਾਗੇ ਤਵੀਤਾਂ, ਕਾਲੇ ਇਲਮ, ਕੀਤੇ-ਕਰਾਏ ਅਤੇ ਗ੍ਰਹਿ ਚੱਕਰਾਂ ਦੇ ਵਹਿਮਾਂ ਭਰਮਾਂ ਅਤੇ ਅੰਧ ਵਿਸ਼ਵਾਸਾਂ ਵਿਚ ਫਸਾ ਕੇ ਉਨ੍ਹਾਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕਰਨ ਵਾਲੇ ਕਥਿਤ ਪਾਖੰਡੀ ਬਾਬਿਆਂ ਦੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ‘ਤੇ ਪਾਬੰਦੀ ਲਾਈ ਜਾਵੇ । ਸੁਸਾਇਟੀ ਦੇ ਸੂਬਾਈ ਮੀਡੀਆ ਮੁਖੀ ਸੁਮੀਤ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਤਰਕਸ਼ੀਲ ਆਗੂਆਂ ਨੂੰ ਇਨ੍ਹਾਂ ਮੰਗਾਂ ਉਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਬਿਲਕੁਲ ਉਲਟ-ਸਤਨਾਮ ਸਿੰਘ ਮਠਾੜੂ ਅਗਲੀ ਖ਼ਬਰ ਐੱਫ. ਸੀ. ਆਈ. ਗੁਦਾਮਾਂ ’ਚ ਚਾਵਲਾਂ ਦੇ ਪਹਿਲਾਂ ਤੋਂ ਲੱਗੇ ਢੇਰਾਂ ਕਾਰਨ ਰਾਈਸ ਮਿੱਲਰਜ਼ ਅਗਾਂਹ ਝੋਨਾ ਖ਼ਰੀਦਣ ’ਚ ਨਹੀਂ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।