10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿਸਟਲ, ਰੌਂਦ, ਹੈਰੋਇਨ, ਡਰੱਗ ਮਨੀ, ਲਾਹਣ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 20-07-2026

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਪਿਸਟਲ, ਜਿੰਦਾ ਰੌਂਦ, ਲਾਹਣ, ਸ਼ਰਾਬ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਪ੍ਰਮਜੀਤ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਦਾਣਾ ਮੰਡੀ ਫਤਿਆਬਾਦ ਤੋਂ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਕੋਲੋਂ ਇਕ ਪੰਨੀ ਪਾਈਪ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਰਾਜੂ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਹੋਠੀਆਂ ਵਜੋਂ ਹੋਈ। ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਘੋਗਾ ਪੁੱਤਰ ਅੰਗਰੇਜ ਸਿੰਘ ਵਾਸੀ ਪਿੰਡ ਆਸਲ ਵਜੋਂ ਹੋਈ। ਇਸੇ ਤਰ੍ਹਾਂ ਥਾਣ ਖੇਮਕਰਨ ਦੇ ਏ.ਐਸ.ਆਈ. ਜਗਦੀਸ਼ ਸਿੰਘ ਗਸ਼ਤ ਦੇ ਸੰਬੰਧ ਵਿਚ ਥਾਣਾ ਖੇਮਕਰਨ ਤੋਂ ਪਿੰਡ ਭੂਰਾ ਕੋਹਨਾ ਜਾ ਰਹੇ ਸਨ ਤਾਂ ਇੱਟਾਂ ਵਾਲਾ ਭੱਠਾ ਨੇੜੇ੍ਹ ਭੂਰਾ ਕੋਹਨਾ ਵਿਚ ਬਣੇ ਬਰਾਂਡੇ ਵਿਚ ਇਕ ਨੌਜਵਾਨ ਹੈਰੋਇਨ ਪੀ ਰਿਹਾ ਸੀ, ਜਿਸ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਸ ਕੋਲੋਂ ਇਕ ਹੈਰੋਇਨ ਨਾਲ ਲਿੱਬੜੀ ਹੋਈ ਸਿਲਵਰ ਦੀ ਪੰਨੀ, ਇਕ ਲਾਈਟਰ, ਇਕ ਨੋਟ 10 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਭਗਵੰਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਮਸਤਗੜ੍ਹ ਵਜੋਂ ਹੋਈ। ਥਾਣਾ ਵਲਟੋਹਾ ਦੇ ਏ.ਐਸ.ਆਈ. ਬਖਸ਼ੀਸ਼ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਅੱਡਾ ਵਲਟੋਹਾ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ ’ਤੇ ਫਤਿਹ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਅਬਾਦੀ ਮਨਾਵਾ ਅਮਰਕੋਟ ਦੇ ਘਰ ਛਾਪਾ ਮਾਰ ਕੇ ਉਸ ਦੇ ਘਰੋਂ 600 ਲੀਟਰ ਲਾਹਣ, 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਇਸੇ ਤਰ੍ਹਾਂ ਏ.ਐਸ.ਆਈ. ਬਲਜਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਪੁਲ ਡਰੇਨ ਰਾਜੋਕੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿੰਨਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 1 ਪਿਸਟਲ ਸਮੇਤ ਮੈਗਜ਼ੀਨ ਗਲੋਕ 9 ਐਮ.ਐਮ., 2 ਰੌਂਦ ਜਿੰਦਾ, 2 ਮੋਬਾਈਲ, 150 ਰੁਪਏ ਭਾਰਤੀ ਕਰੰਸੀ, 60 ਰੁਪਏ ਪਾਕਿਤਸਾਨੀ ਕਰੰਸੀ ਸਮੇਤ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਕਰਨ ਪੁੱਤਰ ਲਖਵਿੰਦਰ ਸਿੰਘ ਵਾਸੀ ਕਲਸੀਆਂ ਖੁਰਦ, ਜਸ਼ਨਪ੍ਰੀਤ ਸਿੰਘ ਉਰਫ਼ ਗੱਟੂ ਪੁੱਤਰ ਦਿਲਬਾਗ ਸਿੰਘ ਵਾਸੀ ਕਲਸੀਆਂ ਖੁਰਦ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਹਰਜਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਪੁਲ ਡਰੇਨ ਰਾਜੋਕੇ ਸਮੇਤ ਰਾਜੇਸ਼ ਯਾਦਵ ਕੰਪਨੀ ਕਮਾਂਡਰ ਏ. ਕੰਪਨੀ ਸਮੇਤ ਹੋਰ ਬੀ.ਐਸ.ਐਫ. ਕਰਮਚਾਰੀਆਂ ਨਾਲ ਮੌਜੂਦ ਸਨ ਕਿ ਉਨ੍ਹਾਂ ਨੂੰ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਇਕ ਮੋਮੀ ਲਿਫਾਫਾ ਘਾਹ ਫੂਸ ਵਿਚ ਸੁੱਟ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਵਲੋਂ ਸੁੱਟੇ ਹੋਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਦੋ ਪਿਸਟਲ ਗਲੋਕ, ਚਾਰ ਮੈਗਜ਼ੀਨ, 50 ਰੌਂਦ ਜਿੰਦਾ, ਇਕ ਮੋਬਾਈਲ ਫ਼ੋਨ ਬਰਾਮਦ ਹੋਇਆ। ਫੜੇ ਗਏ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਜੋਗਿੰਦਰ ਸਿੰਘ ਵਾਸੀ ਸੂਏ ਵਾਲਾ ਵਿਹੜਾ ਰਾਜੋਕੇ ਵਜੋਂ ਹੋਈ। ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਉਕਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਔਰਤ ਦੀ ਕੁੱਟਮਾਰ ਕਰਕੇ ਸੱਟਾਂ ਲਗਾਉਣ ਦੇ ਦੋਸ਼ ਹੇਠ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਈ ਖਾਲੜਾ ਦੇ ਕਾਤਲਾਂ ਨੂੰ ਆਜ਼ਾਦ ਕਰਕੇ ਭਗਵੰਤ ਮਾਨ ਸਰਕਾਰ ਬੇਨਕਾਬ- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।